ਸੋਨੀਪਤ ਦੇ ਡੀ. ਐਮ. ਨੇ ਦਿੱਤੇ ਆਦੇਸ਼
ਸੋਨੀਪਤ। ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ‘ਤੇ ਖੇਤੀ ਕਾਨੂੰਨਾਂ ਖਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕੋਵਿਡ ਟੈਸਟ ਕਰਵਾਇਆ ਜਾਵੇਗਾ। ਇਹ ਆਦੇਸ਼ ਸੋਨੀਪਤ ਦੇ ਡੀਐਮ ਸ਼ਿਆਮ ਲਾਲ ਪੂਨੀਆਂ ਨੇ ਦਿੱਤੇ ਹਨ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਧਰਨੇ ‘ਤੇ ਬੈਠੇ ਕਿਸਾਨਾਂ ਦੀ ਸੂਚੀ ਤਿਆਰ ਕਰਕੇ ਜਿਨ੍ਹਾਂ ਨੂੰ ਤੇਜ਼ ਬੁਖਾਰ ਹੈ। ਉਨ੍ਹਾਂ ਕਿਸਾਨਾਂ ਦੀ ਮੁਫ਼ਤ ਕੋਵਿਡ ਜਾਂਚ ਕੀਤੀ ਜਾਵੇ। ਜੇਕਰ ਕੋਈ ਕਿਸਾਨ ਕੋਰੋਨਾ ਪੀੜਤ ਪਾਇਆ ਜਾਂਦਾ ਹੈ ਤਾਂ ਉਸ ਦਾ ਇਲਾਜ ਕੀਤਾ ਜਾਵੇ। ਜਿਕਰਯੋਗ ਹੈ ਕਿ ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਸੂਬਿਆਂ ਤੋਂ ਕਿਸਾਨ ਵੱਡੀ ਗਿਣਤੀ ‘ਚ ਦਿੱਲੀ ‘ਚ ਪਹੁੰਚੇ ਹਨ। ਸਿੰਘੂ ਬਾਰਡਰ ‘ਤੇ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.