ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ
ਚੰਡੀਗੜ੍ਹ। ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ 30 ਸਾਲਾਂ ਪੁਰਾਣੇ ਮੁਲਤਾਨੀ ਮਾਮਲੇ ‘ਚ ਵੱਡੀ ਰਾਹਤ ਦਿੰਦਿਆਂ ਇਸ ਕੇਸ ‘ਚ ਡੀਜੀਪੀ ਨੂੰ ਅਗਾਊਂ ਜਮਾਨਤ ਦੇ ਦਿੱਤੀ ਹੈ। ਸੁਮੇਧ ਸੈਣੀ ਨੂੰ ਇਹ ਜ਼ਮਾਨਤ ਇੱਕ ਲੱਖ ਦੇ ਸੁਰੱਖਿਆ ਬਾਂਡ ‘ਤੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣਾ ਪਾਸਪੋਰਟ ਜਮ੍ਹਾਂ ਕਰਾਉਣ ਦੇ ਆਦੇਸ਼ ਵੀ ਦਿੱਤੇ ਹਨ।
ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖਲ ਕੀਤੀ ਸੀ। ਪੰਜਾਬ ਸਰਕਾਰ ਨੇ ਇਸ ਮਾਮਲੇ ‘ਚ ਸੁਪਰੀਮ ਕੋਰਟ ‘ਚ ਇੱਕ ਕੈਵਟੀ ਐਪਲੀਕੇਸ਼ਨ ਦਾਖਲ ਕੀਤੀ ਸੀ ਤਾਂ ਜੋ ਇੱਕਤਰਫ਼ਾ ਆਦੇਸ਼ ਨਾ ਹੋਵੇ। ਜ਼ਿਕਰਯੋਗ ਹੈ ਕਿ ਅਦਾਲਤ ਨੇ 17 ਨਵੰਬਰ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ ਜਿਸ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਸੈਣੀ ਨੂੰ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ ਦੇ ਦਿੱਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.