ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home ਇੱਕ ਨਜ਼ਰ ਕਿਸਾਨਾਂ ਤੋਂ ਪ...

    ਕਿਸਾਨਾਂ ਤੋਂ ਪਹਿਲਾਂ ਪੀਐਮ ਮੋਦੀ ਦੀ ਅਗਵਾਈ ‘ਚ ਕੇਂਦਰ ਮੰਤਰੀਆਂ ਦੀ ਮੀਟਿੰਗ ਸ਼ੁਰੂ

    Meeting Modi

    ਕਿਸਾਨਾਂ ਨਾਲ ਕੇਂਦਰ ਦੀ ਅੱਜ 2 ਵਜੇ ਹੋਵੇਗੀ ਮੀਟਿੰਗ

    ਨਵੀਂ ਦਿੱਲੀ। ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਉਨ੍ਹਾਂ ਦੀ ਰਿਹਾਇਸ਼ ‘ਤੇ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਚੱਲ ਰਹੀ ਹੈ, ਜਿਸ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਤੋਂ ਇਲਾਵਾ ਹੋਰ ਮੰਤਰੀ ਵੀ ਮੌਜ਼ੂਦ ਹਨ।

    Meeting Modi

    ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਚੱਲ ਰਹੀ ਮੀਟਿੰਗ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮੰਤਰੀਆਂ ਨਾਲ ਅੱਜ ਦੀ ਮੀਟਿੰਗ ਸਬੰਧੀ ਚਰਚਾ ਕਰ ਰਹੇ ਹਨ। ਉਮੀਦ ਹੈ ਕਿ ਅੱਜ ਦੀ ਮੀਟਿੰਗ ਸਕਾਰਾਤਮਕ ਹੋਵੇਗੀ ਤੇ ਕੋਈ ਨਾ ਕੋਈ ਹੱਲ ਨਿਕਲਣ ਦੀ ਸੰਭਾਵਨਾ ਹੈ।
    ਦੂਜੇ ਪਾਸੇ ਕੱਲ੍ਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਕਿਸਾਨ ਮੀਟਿੰਗ ਕੀਤੀ ਗਈ ਸੀ, ਜਿਸ ‘ਚ ਅੱਜ ਦੀ ਮੀਟਿੰਗ ਸਬੰਧੀ ਰਣਨੀਤੀ ਤਿਆਰ ਕੀਤੀ ਗਈ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.