ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਸੁਰਜੀਤ ਪਾਤਰ ਨ...

    ਸੁਰਜੀਤ ਪਾਤਰ ਨੇ ਵੀ ਕਿਸਾਨ ਸੰਘਰਸ਼ ਦੀ ਹਿਮਾਇਤ ਦਾ ਐਲਾਨ

    ਸੁਰਜੀਤ ਪਾਤਰ ਨੇ ਵੀ ਕਿਸਾਨ ਸੰਘਰਸ਼ ਦੀ ਹਿਮਾਇਤ ਦਾ ਐਲਾਨ

    ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦਾ ਸਾਥ ਦੇਣ ਲਈ ਸਾਰੇ ਅੱਗੇ ਆ ਰਹੇ ਹਨ, ਉੱਥੇ ਹੀ ਅੰਤਰਰਾਸ਼ਟਰੀ ਪੱਧਰ ਦੇ ਕਵੀ ਅਤੇ ਲੇਖਕ ਸੁਰਜੀਤ ਪਾਤਰ ਨੇ ਅੱਜ ਇੱਥੇ ਕਿਸਾਨੀ ਮੰਗਾਂ ਦੇ ਸਮਰਥਨ ‘ਚ ਪਦਮ ਸ੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਸੰਵੇਦਨਹੀਣਤਾ ਅਤੇ ਬੇਕਦਰੀ ਨਾਲ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਹੀ ਮੰਗਾਂ ਦੇ ਸ਼ਾਂਤਮਈ ਅੰਦੋਲਨ ਨਾਲ ਸਲੂਕ ਕੀਤਾ ਹੈ, ਉਸ ਨੇ ਮੇਰੇ ਦਿਲ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਦੁੱਖ ਨੂੰ ਗੁੰਮਰਾਹ ਹੋਏ ਲੋਕਾਂ ਦੀ ਸਮਝ ਕਹਿ ਕੇ ਇਸ ਲਹਿਰ ਨੂੰ ਨਿਰਾਰਥਕ ਬਣਾਉਣ ਦੀ ਕੋਸ਼ਿਸ਼ ਕਿਸਾਨੀ ਦੀ, ਕਿਰਤ ਦੀ ਅਤੇ ਲੋਕ ਭਾਵਨਾ ਦੀ ਤੌਹੀਨ ਹੈ, ਇਸ ਲਈ ਉਹ ਆਹਤ ਮਨ ਨਾਲੇ ਆਪਣਾ ਪਦਮ ਸ੍ਰੀ ਸਨਮਾਨ ਮੋੜਨ ਦਾ ਐਲਾਨ ਕਰਦੇ ਹਨ। ਦੱਸਣਯੋਗ ਹੈ ਕਿ ਕਿਸਾਨੀ ਅੰਦੋਲਨ ਨੂੰ ਹਰ ਵਰਗ ਅਤੇ ਤਬਕੇ ਦਾ ਸਾਥ ਮਿਲ ਰਿਹਾ ਹੈ।

    ਕਿਸਾਨਾਂ ਦਾ ਅੰਦੋਲਨ ਹੁਣ ਪੂਰੇ ਦੇਸ਼ ਦਾ ਅੰਦੋਲਨ ਬਣ ਗਿਆ ਹੈ। ਇਸ ਅੰਦੋਲਨ ‘ਚ ਹਿੰਦੂ, ਮੁਸਲਮਾਨ, ਸਿੱਖ, ਬੱਚੇ, ਬਜ਼ੁਰਗ, ਬੀਬੀਆਂ, ਮਜ਼ਦੂਰ ਅਤੇ ਵਪਾਰੀ ਕਿਸਾਨਾਂ ਦੀ ਹਮਾਇਤ ‘ਚ ਨਿੱਤਰ ਆਏ ਹਨ। ਅੰਦੋਲਨ ਦੀ ਅਗਵਾਈ ਕਰ ਰਹੀਆਂ ਜੱਥੇਬੰਦੀਆਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਸਾਰਿਆਂ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ। ਦਿੱਲੀ ‘ਚ ਧਰਨਾ ਲਾ ਕੇ ਬੈਠੇ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਹ ਉੱਥੋਂ ਨਹੀਂ ਹਿੱਲਣਗੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.