ਟੋਲ ਪਲਾਜ਼ਾ ਕਾਲਾਝਾੜ ਧਰਨੇ ‘ਤੇ ਕਿਸਾਨ ਔਰਤ ਦੀ ਹੋਈ ਮੌਤ

ਟੋਲ ਪਲਾਜ਼ਾ ਕਾਲਾਝਾੜ ਧਰਨੇ ‘ਤੇ ਕਿਸਾਨ ਔਰਤ ਦੀ ਹੋਈ ਮੌਤ

ਭਵਾਨੀਗੜ੍ਹ, (ਵਿਜੈ ਸਿੰਗਲਾ) ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਦੇ ਬੰਦ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਲਾਕ ਆਗੂ ਜਸਵੀਰ ਗੱਗੜਪੁਰ, ਹਰਜੀਤ ਸਿੰਘ ਮਹਿਲਾਂ ਅਤੇ ਸੁਖਵਿੰਦਰ ਬਲਿਆਲ ਦੀ ਅਗਵਾਈ ਹੇਠ ਟੋਲ ਪਲਾਜ਼ਾ ਕਾਲਾਝਾੜ ਵਿਖੇ ਜਾਮ ਲਗਾਇਆ ਗਿਆ। ਧਰਨੇ ਦੌਰਾਨ ਨੇੜਲੇ ਪਿੰਡ ਘਰਾਚੋਂ ਦੀ ਇੱਕ ਕਿਸਾਨ ਔਰਤ ਗੁਰਮੇਲ ਕੌਰ ਪਤਨੀ ਮੱਘਰ ਸਿੰਘ ਦੀ ਮੌਤ ਹੋ ਗਈ। ਇਸ ਮੌਕੇ ਬੀਬੀ ਗੁਰਮੇਲ ਕੌਰ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋ ਰਹੇ ਕਿਸਾਨ ਅਤੇ ਕਿਸਾਨ ਬੀਬੀਆਂ ਦੀਆਂ ਮੌਤਾਂ ਦੀ ਜ਼ਿੰਮੇਵਾਰ ਮੋਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਇਹ ਮੌਤਾਂ ਅਜਾਈਂ ਨਹੀਂ ਜਾਣਗੀਆਂ। ਕਿਸਾਨ ਆਗੂਆਂ ਨੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.