ਸਾਡੇ ਨਾਲ ਸ਼ਾਮਲ

Follow us

14.4 C
Chandigarh
Wednesday, February 11, 2026
More
    Home ਇੱਕ ਨਜ਼ਰ ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ 32,080 ਨਵੇਂ ਮਾਮਲੇ ਆਏ

    Corona India

    ਕੋਰੋਨਾ ਮਾਮਲੇ ਫਿਰ ਵਧੇ, ਸਰਗਰਮ ਮਾਮਲਿਆਂ ‘ਚ ਕਮੀ ਬਰਕਰਾਰ

    ਨਵੀਂ ਦਿੱਲੀ। 9 ਦਸੰਬਰ। ਪਿਛਲੇ ਕਈ ਦਿਨਾਂ ਤੋਂ ਲਗਾਤਾਰ ਗਿਰਾਵਟ ਤੋਂ ਬਾਅਦ ਦੇਸ਼ ‘ਚ ਕੋਰੋਨਾ ਦੇ ਨਵੇਂ ਮਾਮਲੇ ਫਿਰ ਵਧੇ ਹਨ ਪਰ ਠੀਕ ਹੋਣ ਵਾਲਿਆਂ ਦੀ ਗਿਣਤੀ ਜ਼ਿਆਦਾ ਹੋਣ ਨਾਲ ਸਰਗਰਮ ਮਾਮਲਿਆਂ ‘ਚ ਕਮੀ ਬਰਕਰਾਰ ਰਹੀ।

    Corona India

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 32,080 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੋਰੋਨਾ ਦੇ ਕੁੱਲ ਮਾਮਲੇ 97.35 ਲੱਖ ਹੋ ਗਏ ਹਨ। ਇਸ ਦੌਰਾਨ 36,435 ਮਰੀਜ਼ਾਂ ਦੇ ਠੀਕ ਹੋਣ ਨਾਲ ਕੋਰੋਨਾ ਠੀਕ ਹੋਣ ਵਾਲਿਆਂ ਦੀ ਗਿਣਤੀ 92.15 ਲੱਖ ਹੋ ਗਏ ਹਨ ਤੇ ਸਰਗਰਮ ਮਾਮਲੇ 4957 ਦੀ ਕਮੀ ਨਾਲ 3.78 ਰਹਿ ਗਏ ਹਨ। ਇਸ ਦੌਰਾਨ 402 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵਧ ਕੇ 1,41,360 ਹੋ ਗਿਆ ਹੈ। ਦੇਸ਼ ‘ਚ ਕੋਰੋਨਾ ਦੀ ਰਿਕਵਰੀ ਦਰ 94.66 ਫੀਸਦੀ ਤੇ ਸਰਗਰਮ ਮਾਮਲਿਆਂ ਦੀ ਦਰ 3.89 ਫੀਸਦੀ ਹੋ ਗਿਆ ਹੈ ਜਦੋਂਕਿ ਮ੍ਰਿਤਕ ਦਰ ਹਾਲੇ 1.45 ਫੀਸਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.