971 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਸੰਸਦ ਭਵਨ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਪ੍ਰੋਗਰਾਮ ‘ਚ ਨਵੇਂ ਨਵੇਂ ਸੰਸਦ ਭਵਨ ਦੀ ਨੀਂਹ ਰੱਖਣਗੇ। ਪ੍ਰੋਗਰਾਮ ਦੀ ਸ਼ੁਰੂਆਤ ਦੁਪਹਿਰ 12:55 ਵਜੇ ਹੋਵੇਗੀ ਤੇ ਇੱਕ ਵਜੇ ਸੰਸਦ ਭਵਨ ਦੀ ਨੀਂਹ ਰੱਖੀ ਜਾਵੇਗੀ।
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ‘ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ, ਕੈਬਨਿਟ ਮੰਤਰੀ ਤੇ ਵੱਖ-ਵੱਖ ਦੇਸ਼ਾਂ ਦੇ ਰਾਜਦੂਤ ਤੇ ਹਾਈ ਕਮਿਸ਼ਨਰ ਸ਼ਿਰਕਤ ਕਰਨਗੇ। ਨਵੇਂ ਸੰਸਦ ਭਵਨ ਦਾ ਨਿਰਮਾਣ 971 ਕਰੋੜ ਰੁਪਏ ਦੀ ਲਾਗਤ ਨਾਲ 2022 ਤੱਕ ਪੂਰਾ ਹੋਣ ਦੀ ਸੰਭਾਵਨਾ ਹੈ। ਇਹੀ ਨਹੀਂ ਸਾਂਝੈ ਸੈਸ਼ਨ ਦੌਰਾਨ ਲੋਕ ਸਭਾ ‘ਚ ਬੈਠਣ ਦੀ ਸਮਰੱਥਾ ਵਧਾਉਣ ਦਾ ਬਦਲ ਵੀ ਹੋਵੇਗਾ। ਨਵੇਂ ਭਵਨ ਦੇ ਲੋਕ ਸਭਾ ਚੈਂਬਰ ‘ਚ 888 ਮੈਂਬਰਾਂ ਤੇ ਰਾਜ ਸਭਾ ਮੈਂਬਰਾਂ ‘ਚ 384 ਮੈਂਬਰਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.