ਦੁਨੀਆ ਦੇ ਕਰੀਬ ਸੱਤ ਕਰੋੜ ਲੋਕ ਕੋਰੋਨਾ ਦੀ ਲਪੇਟ ‘ਚ
ਵਾਸ਼ਿੰਗਟਨ। ਵਿਸ਼ਵ ਭਰ ‘ਚ ਹੁਣ ਤੱਕ ਕਰੀਬ ਸੱਤ ਕਰੋੜ ਲੋਕ ਕੋਰੋਨਾ ਮਹਾਂਮਾਰੀ ਤੋਂ ਪੀੜਤ ਹੋਏ ਹਨ ਤੇ 15.80 ਲੱਖ ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਅਮਰੀਕਾ ਦੀ ਜਾਨ ਹਾਪਕਿਨਸ ਯੂਨੀਵਰਸਿਟੀ ਦੇ ਵਿਗਿਆਨ ਤੇ ਇੰਜੀਨੀਅਰਿੰਗ ਕੇਂਦਰ (ਸੀਐਸਐਸਈ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਿਸ਼ਵ ਦੇ 192 ਦੇਸ਼ਾਂ ‘ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 6.85 ਕਰੋੜ ਵਿਅਕਤੀ ਪੀੜਛ ਹੋਏ ਹਨ ਜਦੋਂਕਿ 15 ਲੱਖ 80 ਹਜ਼ਾਰ 727 ਮਰੀਜ਼ ਆਪਣੀ ਜਾਨ ਗੁਵਾ ਚੁੱਕੇ ਹਨ। ਕੋਰੋਨਾ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਅਮਰੀਕਾ ‘ਚ ਹੁਣ ਤੱਕ 1.55 ਕਰੋੜ ਤੋਂ ਵੱਧ ਲੋਕ ਪੀੜਤ ਹੋਏ ਹਨ ਜਦੋਂਕਿ 2.92 ਲੱਖ ਮਰੀਜ਼ਾਂ ਦੀ ਮੌਤ ਹੋਈ ਹੈ। ਕੋਰੋਨਾ ਦੇ ਮਾਮਲਿਆਂ ਦੇ ਹਿਸਾਬ ਨਾਲ ਦੂਜਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਭਾਰਤ ‘ਚ ਕੋਰੋਨਾਂ ਮਰੀਜ਼ਾਂ ਦੀ ਗਿਣਤੀ ਕਰੀਬ 97.96 ਲੱਖ ਹੋ ਗਈ ਹੈ ਤੇ 1.42 ਲੱਖ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.