ਗੁਰਦੀਪ ਗੋਸ਼ਾ ਵੱਲੋਂ ਕਿਸਾਨ ਬਲਜਿੰਦਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁਖ ਸਾਂਝਾ ਕੀਤਾ

ਸਰਕਾਰ ਨੂੰ ਪਰਿਵਾਰ ਦੀ ਮਦਦ ਕਰਨ ਦੀ ਕੀਤੀ ਅਪੀਲ

ਲੁਧਿਆਣਾ, (ਵਨਰਿੰਦਰ ਸਿੰਘ ਮਣਕੂ)। ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਦਮ ਤੋੜਨ ਵਾਲੇ ਪਿੰਡ ਝਮਟ ਦੇ ਕਿਸਾਨ ਬਲਜਿੰਦਰ ਸਿੰਘ ਗੋਲੂ ਦੇ ਪਰਿਵਾਰ ਨਾਲ ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਦੁੱਖ ਸਾਂਝਾ ਕੀਤਾ। ਬਲਜਿੰਦਰ ਸਿੰਘ ਗੋਲੂ ਜੋ ਕਿ ਕਿਸਾਨ ਸੰਘਰਸ਼ ਦਿੱਲੀ ਤੋਂ ਆਪਣੇ ਦੋਸਤ ਨਾਲ ਮੋਟਰਸਾਈਕਲ ਤੇ ਘਰ ਨੂੰ ਵਾਪਸ ਆ ਰਹੇ ਸਨ ਤਾਂ ਰਸਤੇ ਵਿੱਚ ਸੜਕ ਹਾਦਸੇ ਕਾਰਨ ਉਹਨਾਂ ਦੀ ਮੌਤ ਹੋ ਗਈ ਤੇ ਨਾਲ ਉਹਨਾਂ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ ਸੀ। ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਚੁੱਪੀ ਕਾਰਨ ਕਿਸਾਨ ਪਿਛਲੇ 12 ਦਿਨਾਂ ਤੋਂ ਬਿਨਾ ਛੱਤ ਦੇ ਅੰਦੋਲਨ ਕਰ ਰਹੇ ਹਨ ਅਤੇ ਹੁਣ ਤੱਕ ਕਈ ਕਿਸਾਨਾ ਨੂੰ ਮੌਤ ਦਾ ਸਾਹਮਣਾ ਕਰਨਾ ਪਿਆ ਹੈ। ਗੁਰਦੀਪ ਗੋਸ਼ਾ ਨੇ ਕਿਹਾ ਕਿ ਕਿਸੇ ਨੂੰ ਵੀ ਸ਼ੌਂਕ ਨਹੀਂ ਕਿ ਉਹ ਇਹਨੀ ਠੰਡ ਵਿੱਚ ਧਰਨੇ ਪ੍ਰਦਸ਼ਨ ਕਰਨ ਪਰ ਸਰਕਾਰ ਦੇ ਕਾਲੇ ਕਾਨੂੰਨ ਕਰਕੇ ਕਿਸਾਨਾ ਅੰਦੋਲਨ ਦੀ ਰਾਹ ਤੇ ਉੱਤਰੇ ਹਨ।

ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਕਿਸਾਨਾਂ ਦੀ ਮੌਤ ਲਈ ਕੇਂਦਰ ਸਰਕਾਰ ਜ਼ਿਮੇਵਾਰ ਹੈ ਅਤੇ ਪੰਜਾਬ ਸਰਕਾਰ ਨੂੰ ਵੀ ਮਰਨ ਵਾਲੇ ਕਿਸਾਨਾਂ ਦੀ ਮਾਲੀ ਮਦਦ ਕਰਨੀ ਚਾਹੀਦੀ ਹੈ। ਯੂਥ ਅਕਾਲੀ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਗੁਰਦੀਪ ਸਿੰਘ ਜੀ ਗੋਸ਼ਾ ਦੇ ਨਾਲ ਦਰਸ਼ਨ ਸਿੰਘ ਪੰਧੇਰ, ਕਮਲਜੀਤ ਸਿੰਘ ਪੰਧੇਰ ਨੇ ਬਲਜਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਹੌਸਲਾ ਦਿੰਦੇ ਹੋਏ, ਅਕਾਲ ਪੁਰਖ ਦੇ ਚਰਨਾਂ ‘ਚ ਅਰਦਾਸ ਕੀਤੀ ਕਿ ਉਹ ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ। ਗੁਰਦੀਪ ਗੋਸ਼ਾ ਨੇ ਦਸਿਆ ਕਿ ਬਲਜਿੰਦਰ ਸਿੰਘ ਆਪਣੇ ਪਿਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ ਅਤੇ ਸਰਕਾਰ ਵਿਧਵਾ ਨੂੰ ਸਰਕਾਰੀ ਨੌਕਰੀ ਵੀ ਦਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.