ਲੋੜਵੰਦ ਬੱਚਿਆਂ ਨੂੰ ਸਰਦੀ ਦੇ ਮੌਸਮ ਦੀ ਸ਼ੁਰੂਆਤ ਮੌਕੇ ਕੋਟ ਅਤੇ ਜਾਕਟਾਂ ਵੰਡੀਆਂ
ਮਲੋਟ, (ਮਨੋਜ)। ਜਿਉਂ ਹੀ ਸਰਦੀ ਦਾ ਮੌਸਮ ਸ਼ੁਰੂ ਹੁੰਦਾ ਹੈ ਤਾਂ ਡੇਰਾ ਸੱਚਾ ਸੌਦਾ ਦੇ ਸੇਵਾਦਾਰ ਲੋੜਵੰਦਾਂ ਦੀ ਜ਼ਰੂਰਤ ਨੂੰ ਸਮਝਦੇ ਹੋਏ ਉਨ੍ਹਾਂ ਦੀ ਮੌਸਮ ਅਨੁਸਾਰ ਜ਼ਰੂਰ ਮੱਦਦ ਕਰਦੇ ਹਨ ਅਤੇ ਇਸੇ ਤਰ੍ਹਾਂ ਸਰਦੀ ਦੇ ਮੌਸਮ ਦੀ ਸ਼ੁਰੂਆਤ ਮੌਕੇ ਬਲਾਕ ਮਲੋਟ ਦੇ ਸੇਵਾਦਾਰਾਂ ਨੇ ਐਤਵਾਰ ਨੂੰ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ ਲੋੜਵੰਦ ਬੱਚਿਆਂ ਨੂੰ ਨਵੇਂ ਸਰਦੀ ਦੇ ਕੋਟ ਅਤੇ ਜਾਕਟਾਂ ਵੰਡੀਆਂ। ਜਾਣਕਾਰੀ ਦਿੰਦਿਆਂ ਬਲਾਕ ਮਲੋਟ ਦੇ ਸੇਵਾਦਾਰ ਰਮੇਸ਼ ਠਕਰਾਲ ਇੰਸਾਂ, ਸ਼ੰਭੂ ਇੰਸਾਂ, ਗੋਪਾਲ ਇੰਸਾਂ, ਸੰਜੀਵ ਧਮੀਜਾ ਇੰਸਾਂ, ਗੁਰਭਿੰਦਰ ਸਿੰਘ ਇੰਸਾਂ, ਸੇਵਾਦਾਰ ਸ਼ੰਕਰ ਇੰਸਾਂ, ਮੋਹਿਤ ਭੋਲਾ ਇੰਸਾਂ ਅਤੇ ਰਿੰਕੂ ਬੁਰਜਾਂ ਇੰਸਾਂ ਨੇ ਦੱਸਿਆ ਕਿ ਬਲਾਕ ਮਲੋਟ ਦੀ ਸਾਧ-ਸੰਗਤ ਦੇ ਸਹਿਯੋਗ ਨਾਲ ਵੱਧ ਚੜ੍ਹ ਕੇ ਲੋੜਵੰਦਾਂ ਦੀ ਮੱਦਦ ਕੀਤੀ ਜਾ ਰਹੀ ਹੈ।
ਇਸੇ ਕੜੀ ਤਹਿਤ ਲੋੜਵੰਦ ਬੱਚਿਆਂ ਨੂੰ ਅੱਜ ਐਤਵਾਰ ਨੂੰ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ਵਿਖੇ 81 ਨਵੇਂ ਕੋਟ ਅਤੇ ਜਾਕਟਾਂ ਵੰਡੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹਰ ਸਰਦੀ ਵਿੱਚ ਵੱਧ ਚੜ੍ਹ ਕੇ ਲੋੜਵੰਦਾਂ ਨੂੰ ਗਰਮ ਕੱਪੜੇ ਵੰਡੇ ਜਾਂਦੇ ਹਨ ਅਤੇ ਇਸ ਵਾਰ ਵੀ ਸਰਦੀ ਦੇ ਮੌਸਮ ਦੀ ਸ਼ੁਰੂਆਤ ਮੌਕੇ ਗਰਮ ਕੱਪੜੇ ਵੰਡੇ ਗਏ ਹਨ ਅਤੇ ਇਹ ਸਿਲਸਿਲਾ ਇਸੇ ਤਰਾਂ ਚੱਲਦਾ ਹੀ ਰਹੇਗਾ। ਉਨਾਂ ਦੱਸਿਆ ਕਿ ਪਹਿਲਾਂ ਵੀ ਪਿਛਲੇ ਕਈ ਸਾਲਾਂ ਤੋਂ ਲੋੜਵੰਦਾਂ ਨੂੰ ਡੇਰਾ ਸੱਚਾ ਸੌਦਾ ਸਾਂਝਾ ਧਾਮ ਮਲੋਟ ‘ਚ ਬਣੇ ਕਲਾਥ ਬੈਂਕ ਵਿੱਚੋਂ ਹਰ ਹਫ਼ਤੇ ਐਤਵਾਰ ਨੂੰ ਕੱਪੜੇ ਵੰਡੇ ਜਾਂਦੇ ਹਨ ਅਤੇ ਹੁਣ ਤੱਕ ਲਗਭਗ 20 ਹਜ਼ਾਰ ਤੋਂ ਵੀ ਜਿਆਦਾ ਕੱਪੜੇ ਵੰਡੇ ਜਾ ਚੁੱਕੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.