ਕਿਸਾਨ ਸੰਗਠਨ ਤਿੰਨ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ‘ਤੇ ਅੜੇ
ਨਵੀਂ ਦਿੱਲੀ। ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ‘ਚ ਸੋਮਵਾਰ ਨੂੰ ਕਿਸਾਨ ਸੰਗਠਨ ਅੰਦੋਲਨ ਤੇਜ਼ ਕਰ ਦਿੱਤਾ ਤੇ ਸਰਕਾਰ ‘ਤੇ ਦਬਾਅ ਬਣਾਉਣ ਲਈ ਭੁੱਖ ਹੜਤਾਲ ‘ਤੇ ਚਲੇ ਗਏ। ਕਿਸਾਨ ਆਗੂ ਸਵੇਰੇ ਅੱਠ ਵਜੇ ਤੋਂ ਭੁੱਖ ਹੜਤਾਲ ‘ਤੇ ਚਲੇ ਗਏ ਹਨ ਜੋ ਸ਼ਾਮ ਪੰਜ ਵਜੇ ਤੱਕ ਜਾਰੀ ਰਹੇਗੀ। ਇਹ ਭੁੱਖ ਹੜਤਾਲ ਰਾਜਧਾਨੀ ਦੇ ਗਾਜੀਪੁਰ, ਟਿਕਰੀ, ਸਿੰਘੂ ਬਾਰਡਰ ਤੇ ਕੁਝ ਹੋਰ ਥਾਵਾਂ ‘ਤੇ ਕੀਤੀ ਜਾਵੇਗੀ।
ਕਿਸਾਨ ਸੰਗਠਨ ਤਿੰਨ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਵਾਉਣ ‘ਤੇ ਅੜੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਉਨ੍ਹਾ ਆਮ ਆਦਮੀ ਪਾਰਟੀ ਦੇ ਵਰਕਾਰਾਂ ਨੂੰ ਕਿਸਾਨਾਂ ਦੇ ਅੰਦੋਲਨ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ਼ਨਿੱਚਰਵਾਰ ਨੂੰ ਕਿਸਾਨ ਸੰਗਠਨਾਂ ਨੇ ਅੰਦੋਲਨ ਤੇਜ਼ ਕਰ ਦਿੱਤਾ ਜਦੋਂਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਈ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕਰਕੇ ਗੱਲਬਾਦ ਦਾ ਦਬਾਅ ਵਧਾ ਦਿੱਤਾ ਹੈ। ਕਿਸਾਨ ਸੰਗਠਨਾਂ ਨੇ ਦੇਸ਼ ‘ਚ ਅਨੇਕ ਥਾਵਾਂ ‘ਤੇ ਟੋਲ ਪਲਾਜਾ ‘ਤੇ ਪ੍ਰਦਰਸ਼ਨ ਕਰਕੇ ਟੈਕਸ ਵਸੂਲੀ ਨੂੰ ਪ੍ਰਭਾਵਿਤ ਕੀਤਾ। ਕਿਸਾਨਾਂ ਦੇ ਕਈ ਜਥੇ ਵੱਖ-ਵੱਖ ਸੂਬਿਆਂ ਤੋਂ ਦਿੱਲੀ ਲਈ ਰਵਾਨਾ ਹੋ ਗਏ।
ਸਰਕਾਰ 48 ਘੰਟਿਆਂ ‘ਚ ਅਗਲੇ ਗੇੜ ਦੀ ਕਰੇਗੀ ਗੱਲਬਾਤ
ਹਰਿਆਣਾ ਦੇ ਉੁਪ ਮੁੱਖ ਮੰਤਰੀ ਦੁਸ਼ਿਅੰਤ ਚੌਟਲਾ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲਵੇ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਸਰਕਾਰ ਕਿਸਾਨਾਂ ਨਾਲ 48 ਘੰਟਿਆਂ ‘ਚ ਅਗਲੇ ਗੇੜ ਦੀ ਗੱਲਬਾਤ ਸ਼ੁਰੂ ਕਰੇਗੀ। ਸਰਕਾਰ ਨੇ ਕਿਸਾਨ ਸੰਗਠਨਾਂ ਨੂੰ ਖੇਤੀ ਸੁਧਾਰ ਕਾਨੂੰਨਾਂ ‘ਚ ਸੋਧ ਦਾ ਪ੍ਰਸਤਾਵ ਦਿੱਤਾ ਸੀ ਜਿਸ ਨੂੰ ਰੱਦ ਕਰ ਦਿੱਤਾ ਗਿਆ ਸੀ ਤੇ ਅੰਦੋਲਨ ਹੋਰ ਤੇਜ਼ ਕਰਨ ਦੀ ਧਮਕੀ ਦਿੱਤੀ ਗਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.