ਕਿਹਾ, ਕਿਸਾਨਾਂ ਨੂੰ ਥਾਂ-ਥਾਂ ਕੀਤਾ ਜਾ ਰਿਹਾ ਹੈ ਪ੍ਰੇਸ਼ਾਨ
ਨਵੀਂ ਦਿੱਲੀ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਪੁਲਿਸ ‘ਤੇ ਦਿੱਲੀ ਆ ਰਹੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਬੇਵੱਸ ਹੋਣ ‘ਤੇ ਕਿਸਾਨ ਆਪਣੇ ਪਸ਼ੂਆਂ ਨੂੰ ਥਾਣਿਆਂ ‘ਚ ਬੰਨ੍ਹ ਦੇਣਗੇ। ਟਿਕੈਤ ਨੇ ਵੀਹ ਦਿਨਾਂ ਤੋਂ ਜਾਰੀ ਕਿਸਾਨ ਅੰਦੋਲਨ ਦੌਰਾਨ ਕਿਹਾ ਕਿ ਉੱਤਰ ਪ੍ਰਦੇਸ਼ ਤੋਂ ਦਿੱਲੀ ਆ ਰਹੇ ਕਿਸਾਨਾਂ ਨੂੰ ਥਾਂ-ਥਾਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦਿੱਲੀ ਮੇਰਠ ਹਾਈਵੇ ਜਾਮ ਕਰਨ ਦੀ ਵੀ ਧਮਕੀ ਦਿੱਤੀ ਹੈ। ਜ਼ਰੂਰਤ ਪੈਣ ‘ਤੇ ਕਿਸਾਨ ਦਿੱਲੀ ਨੂੰ ਪੂਰੀ ਤਰ੍ਹਾਂ ਜਾਮ ਕਰ ਦੇਣਗੇ। ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਗੈਰ ਸਿਆਸੀ ਹੈ ਤੇ ਸਰਕਾਰ ਨੂੰ ਕਿਸਾਨ ਸੰਗਠਨ ਨਾਲ ਗੱਲਬਾਤ ਕਰਕੇ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਤੀ ਸੁਧਾਰ ਕਾਨੂੰਨ ਕਿਸਾਨਾਂ ਖਿਲਾਫ਼ ਹੈ ਤੇ ਘੱਟੋ-ਘੱਟ ਸਮਰੱਥਨ ਮੁੱਲ ਨੂੰ ਕਾਨੂੰਨੀ ਦਰਜਾ ਦਿੱਤਾ ਜਾਣਾ ਚਾਹੀਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.