ਕਿਸਾਨਾਂ ਦੀ ਸਮੱਸਿਆਵਾਂ ਦਾ ਹੱਲ ਛੇਤੀ ਨਿਕਲੇਗਾ : ਤੋਮਰ
ਨਵੀਂ ਦਿੱਲੀ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਚਰਚਾ ਜਾਰੀ ਹੈ ਤੇ ਛੇਤੀ ਹੀ ਮਾਮਲੇ ਦਾ ਸਕਾਰਾਤਮਕ ਹੱਲ ਨਿਕਲੇਗਾ। ਖੇਤੀ ਮੰਤਰੀ ਦੇ ਸਾਹਮਣੇ ਮੱਧ ਪ੍ਰਦੇਸ਼, ਮਹਾਂਰਾਸ਼ਟਰ, ਰਾਜਸਥਾਨ, ਉੱਤਰ ਪ੍ਰਦੇਸ਼, ਗੁਜਰਾਤ, ਹਰਿਆਣਾ ਦੇ ਖੇਤੀ ਉਪਦਾਕ ਸੰਗਠਨ (ਐਫਪੀਓ) ਦੇ ਨੁਮਾਇੰਦਿਆਂ ਨੇ ਵੀਰਵਾਰ ਨੂੰ ਆਪਣੇ ਤਜ਼ਰਬੇ ਰੱਖੇ।
ਉਨ੍ਹਾਂ ਦੱਸਿਆ ਕਿ ਨਵੇਂ ਖੇਤੀ ਸੁਧਾਰ ਕਾਨੂੰਨ ਆਉਣ ਤੋਂ ਬਾਅਦ ਕਿਸਾਨਾਂ ਨੂੰ ਫਸਲ ਵੇਚਣ ਲਈ ਮੁਕਤ ਬਜ਼ਾਰ ਮਿਲਣ ਨਾਲ ਮੁਨਾਫ਼ਾ ਤਾਂ ਵਧਿਆ ਹੀ ਹੈ। ਤਿੰਨ ਦਿਨਾਂ ਅੰਦਰ ਭੁਗਤਾਨ ਮਿਲਣ ਤੋਂ ਵੀ ਰਾਹਤ ਮਿਲੀ ਹੈ। ਪ੍ਰਗਤੀਸ਼ੀਲ ਕਿਸਾਨਾਂ ਨੇ ਕਿਹਾ ਕਿ ਨਵੀਂ ਵਿਵਸਥਾ ’ਚ ਮਲਟੀਲੇਅਰ ਟੈਕਸ ਸਿਸਟਮ ਖਤਮ ਹੋ ਜਾਣ ਨਾਲ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਵੱਡਾ ਲਾਭ ਹੋ ਰਿਹਾ ਹੈ। ਖੇਤੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਤੇ ਉਨ੍ਹਾਂ ਦੇ ਜੀਵਨ ਪੱਧਰ ’ਚ ਸੁਧਾਰ ਲਿਆਉਣ ਲਈ ਦ੍ਰਿੜ ਸੰਕਲਪਿਤ ਹਨ। ਸਾਲ 2014 ’ਚ ਪ੍ਰਧਾਨ ਮੰਤਰੀ ਨੇ ਕਾਰਜਭਾਰ ਸੰਭਾਲਦਿਆਂ ਹੀ ਇਸ ਦਿਸ਼ਾ ’ਚ ਕੰਮ ਸ਼ੁਰੂ ਕਰ ਦਿੱਤਾ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.