ਕੇਂਦਰ ਵੱਲੋਂ ਬਿਨਾ ਤਾਰੀਕ ਵਾਲੇ ਸੱਦੇ ’ਤੇ ਹੋ ਰਹੀ ਹੈ ਚਰਚਾ
ਨਵੀਂ ਦਿੱਲੀ। ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰੀ ਜਾਰੀ ਹੈ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਇੱਕ ਵਾਰ ਗੱਲਬਾਤ ਲਈ ਭੇਜੀ ਗਈ ਚਿੱਠੀ ਦਾ ਜਵਾਬ ਦੇਣ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ।
ਕੇਂਦਰ ਵੱਲੋਂ ਕਿਸਾਨਾਂ ਨੂੰ ਸੱਤਵੀਂ ਵਾਰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਇੱਕ ਚਿੱਠੀ ਲਿਖ ਕੇ ਕਿਸਾਨਾਂ ਨੂੰ ਗੱਲਬਾਤ ਲਈ ਸਮਾਂ ਤੇ ਸਥਾਨ ਤੈਅ ਕਰਨ ਲਈ ਕਿਹਾ ਹੈ ਤਾਂ ਜੋ ਸੱਤਵੇਂ ਗੇੜ ਦੀ ਮੀਟਿੰਗ ’ਚ ਮੁੱਦੇ ਦਾ ਕੋਈ ਹੱਲ ਨਿਕਲ ਸਕੇ। ਫਿਲਹਾਲ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ ਤੇ ਕਿਸਾਨ ਆਗੂ ਚਿੱਠੀ ’ਤੇ ਚਰਚਾ ਕਰ ਰਹੀਆਂ ਹਨ। ਇਹ ਮੀਟਿੰਗ ਲਗਭਗ ਦੋ ਘੰਟੇ ਚੱਲੇਗੀ। ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਕਿਸਾਨਾਂ ਦਾ ਕੀ ਫੈਸਲਾ ਹੋਵੇਗਾ।
ਜ਼ਿਕਰਯੋਗ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਤੋਂ ਪਹਿਲਾਂ ਕਿਸਾਨਾਂ ਤੇ ਸਰਕਾਰ ਦੌਰਾਨ ਛੇ ਗੇੜਾਂ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ ਜੋ ਬੇਸਿੱਟਾ ਰਹੀਆਂ ਹਨ। ਉਮੀਦ ਹੈ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ ਅਗਲੀ ਮੀਟਿੰਗ ’ਚ ਹੱਲ ਜ਼ਰੂਰੀ ਨਿਕਲੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.