ਹੁਣ ਕਰੌਨਿਕ ਸਰਟੀਫਿਕੇਟ ਲਈ ਨਹੀਂ ਮਾਰਨੇ ਪੈਣਗੇ ਚੰਡੀਗੜ ਗੇੜੇ, ਸਿਵਲ ਸਰਜਨਾਂ ਨੂੰ ਮਿਲੇ ਅਧਿਕਾਰ

ਪੰਜਾਬ ਦੇ ਕੁਝ ਮੈਡੀਕਲ ਕਾਲਜਾ ਨੂੰ ਵੀ ਦਿਤੀ ਹੋਈ ਸੀ ਮਾਨਤਾ ਪਰ ਹੁਣ ਸਿਵਲ ਸਰਜਨ ਦੇ ਹਥਾਂ ’ਚ ਪਾਵਰ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਦੇ ਪੈਨਸ਼ਨਰਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਮੈਡੀਕਲ ਖਰਚੇ ਲਈ ਹੁਣ ਚੰਡੀਗੜ ਗੇੜੇ ਨਹੀਂ ਮਾਰਨੇ ਪੈਣਗੇ, ਕਿਉਂਕਿ ਹੁਣ ਸਰਕਾਰ ਨੇ ਮੈਡੀਕਲ ਖਰਚੇ ਦੀ ਪ੍ਰਤੀ-ਪੂਰਤੀ ਕਰਨ ਦੀ ਵਿਧੀ ਵਿ¾ਚ ਰਾਹਤ ਦਿੰਦੇ ਹੋਏ ਕਰੌਨਿਕ ਸਰਟੀਫਿਕੇਟ ਬਣਾਉਣ ਦੇ ਅਧਿਕਾਰ ਸਿਵਲ ਸਰਜਨਾਂ ਨੂੰ ਦੇਣ ਦੇ ਆਦੇਸ਼ ਜਾਰੀ ਕੀਤੇ ਹਨ।

ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਮੈਡੀਕਲ ਕਾਲਜ ਅੰਮਿ੍ਰਤਸਰ, ਫਰੀਦਕੋਟ, ਪਟਿਆਲਾ, ਪੀ.ਜੀ.ਆਈ. ਚੰਡੀਗੜ ਅਤੇ ਏਮਜ ਨਵੀਂ ਦਿਲੀ ਅਤੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ, ਸੈਕਟਰ 32, ਚੰਡੀਗੜ ਨੂੰ ਕਰੌਨਿਕ ਬਿਮਾਰੀਆਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਲਈ ਮਾਨਤਾ ਦਿਤੀ ਗਈ ਸੀ। ਦੂਰ ਦੁਰਾਡੇ ਦੇ ਮੁਲਾਜ਼ਮਾਂ ਨੂੰ ਇਹ ਸਰਟੀਫਿਕੇਟ ਹਾਸਲ ਕਰਨ ਕਾਫੀ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਕਾਰਣ ਪੰਜਾਬ ਸਰਕਾਰ ਨੇ ਇਹ ਅਧਿਕਾਰ ਸਿਵਲ ਸਰਜਨਾਂ ਨੂੰ ਦਿੱਤੇ ਹਨ।

ਕਰੌਨਿਕ ਬਿਮਾਰੀਆਂ ਜਿਵੇਂ ਕਿ ਗੁਰਦੇ ਖਰਾਬ ਹੋਣਾ, ਇੰਸੁਲਿਨ ਡੀਪੈਂਡੈਂਟ ਡਾਇਬਟੀਜ਼ ਮੇਲੀਟਸ, ਕਰੌਨਿਕ ਗਲਾੳਕੋਮਾ, ਹਾਈਪਰਟੈਨਸ਼ਨ, ਹਾਈਪੋਥਾਇਰਾਇਡੋਜ਼ਮ, ਡਾਇਬਟੀਜ਼ ਮੇਲੀਟਸ ਟਾਈਪ-2, ਹੈਪੇਟਾਇਟਸ-ਬੀ, ਹੈਪੇਟਾਇਟਸ-ਸੀ, ਹਾਈਪਰਥਾਇਰਾਇਡੋਸਮ ਤੇ ਹੇਨੂਮਾਟੋਆਈਡ ਅਰਥਰੈਟਿਸ ਦੇ ਸੀਡੀਸੀ (ਕਰੌਨਿਕ ਡੀਸੀਜ਼ ਸਰਟੀਫਿਕੇਟ) ਭਾਵ ਸਿਵਲ ਸਰਜਨ, ਦਫ਼ਤਰ ਵਿਖੇ ਵੀ ਜਾਰੀ ਕੀਤੇ ਜਾਣਗੇ।

ਸਿਹਤ ਵਿਭਾਗ ਵੱਲੋਂ ਲਏ ਗਏ ਫੈਸਲੇ ਅਨੁਸਾਰ ਬਿਮਾਰੀਆਂ ਦਾ ਕਰੋਨਿਕ ਸਰਟੀਫਿਕੇਟ ਜਾਰੀ ਕਰਨ ਸਮੇਂ ਜੇਕਰ ਸੁਪਰ- ਸਪੈਸਲਿਸ਼ਟ ਦੀ ਲੋੜ ਪੈਂਦੀ ਹੈ, ਜੋ ਸਿਵਲ ਸਰਜਨ ਹਸਪਤਾਲ ਪਧਰ ’ਤੇ ਉਪਲ¾ਬਧ ਨਹੀਂ ਹਨ ਤਾਂ ਮਰੀਜ਼ ਨੂੰ ਸਲਾਹ ਲੈਣ ਲਈ ਅਤੇ ਲੋੜੀਂਦੇ ਟੈਸਟ ਕਰਵਾਉਣ ਲਈ ਉਚੇਰੇ ਸਰਕਾਰੀ ਅਦਾਰਿਆਂ ਵਿਚ ਭੇਜਿਆ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.