ਮੁਕਾਬਲਾ ਹਾਲੇ ਵੀ ਜਾਰੀ
ਸ੍ਰੀਨਗਰ। ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ’ਚ ਵੀਰਵਾਰ ਨੂੰ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਦੌਰਾਨ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਹੋ ਗਿਆ।
ਪੁਲਿਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ਦੇ ਅਧਾਰ ’ਤੇ ਕੌਮੀ ਰਾਈਫਲਸ, ਕੇਂਦਰੀ ਰਿਜ਼ਰਵ ਪੁਲਿਸ ਬਲ ਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ ਨੇ ਵਾਨੀਗਮ ਪਯੀਨ ¬ਕ੍ਰੀਰੀ ਪਿੰਡ ’ਚ ਅੱਜ ਸਵੇਰੇ ਸਾਂਝੀ ਮੁਹਿੰਮ ਚਲਾਈ। ਸੁਰੱਖਿਆ ਬਲਾਂ ਨੇ ਪਿੰਡ ’ਚੋਂ ਬਾਹਰ ਨਿਕਲਣ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਤੇ ਹਰ ਇੱਕ ਘਰ ਦੀ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ’ਚ ਸੁਰੱਖਿਆ ਬਲਾਂ ਨੇ ਵੀ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਦੋਵੇਂ ਪਾਸਿਓਂ ਮੁਕਾਬਲਾ ਸ਼ੁਰੂ ਹੋ ਗਿਆ। ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.