ਡਰਾਈਵਰ ਦੇ ਨਾਲ ਵਾਲੀ ਸੀਟ ’ਤੇ ਏਅਰ ਬੈਗ ਹੋਵੇਗਾ ਜ਼ਰੂਰੀ
ਦਿੱਲੀ। ਸਰਕਾਰ ਨੇ ਯਾਤਰੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਡਰਾਈਵਰ ਦੇ ਨਾਲ ਵਾਲੀ ਸੀਟ ’ਤੇ ਏਅਰ ਬੈਗ ਲਗਾਉਣ ਦਾ ਪ੍ਰਸਤਾਵ ਦਿੱਤਾ ਹੈ ਅਤੇ ਇਸ ਸੰਬੰਧ ਵਿਚ ਜਨਤਕ ਸਲਾਹ-ਮਸ਼ਵਰੇ ਦੀ ਮੰਗ ਕੀਤੀ ਗਈ ਹੈ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਮੰਗਲਵਾਰ ਨੂੰ ਇਥੇ ਜਾਰੀ ਇਕ ਜਾਰੀ ਬਿਆਨ ਵਿਚ ਕਿਹਾ ਕਿ ਸਰਕਾਰ ਨੇ ਡਰਾਈਵਰ ਦੇ ਅੱਗੇ ਵਾਲੀ ਸੀਟ ’ਤੇ ਬੈਠੇ ਯਾਤਰੀਆਂ ਦੀ ਸੁਰੱਖਿਆ ਲਈ ਏਅਰ ਬੈਗ ਲਾਜ਼ਮੀ ਕਰਨ ਦਾ ਪ੍ਰਸਤਾਵ ਦਿੱਤਾ ਹੈ, ਜਿਸ ਨਾਲ ਯਾਤਰੀਆਂ ਦੀ ਸੁਰੱਖਿਆ ਸੰਬੰਧੀ ਅਹਿਮ ਕਦਮ ਚੁੱਕੇ ਗਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.