ਵਧੇਰੇ ਚੌਕਸ ਰਹਿਣ ਦੀ ਲੋੜ
ਨਵੀਂ ਦਿੱਲੀ। ਦਿੱਲੀ ਏਮਸ ਦੇ ਡਾਇਰੈਕਟਰ ਡਾ. ਰਣਦੀਪ ਗੁਲੇਰੀਆ ਨੇ ਬ੍ਰਿਟੇਨ ਤੋਂ ਫੈਲੇ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਸਬੰਧੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨਵਾਂ ਸਟ੍ਰੇਨ ਬੇਹੱਦ ਖ਼ਤਰਨਾਕ ਹੈ।
ਇਸ ਲਈ ਸਾਨੂੰ ਵਧੇਰੇ ਚੌਕਸ ਰਹਿਣਾ ਪਵੇਗਾ। ਇੰਗਲੈਂਡ ਦਾ ਨਵਾਂ ਸਟ੍ਰੇਨ ਭਾਰਤ ’ਚ ਨਵੰਬਰ ਜਾਂ ਫਿਰ ਦਸੰਬਰ ਦੇ ਸ਼ੁਰੂ ’ਚ ਹੀ ਆ ਗਿਆ ਹੋਵੇ ਪਰ ਪਿਛਲੇ ਕੁਝ ਹਫ਼ਤਿਆਂ ਦੌਰਾਨ ਦੇਸ਼ ’ਚ ਕੋਰੋਨਾ ਦੇ ਮਾਮਲਿਆਂ ’ਚ ਵਾਧਾ ਨਹੀਂ ਹੋਇਆ ਹੈ। ਗੁਲੇਰੀਆ ਨੇ ਕਿਹਾ ਕਿ ਅਧਿਐਨ ਤੋਂ ਪਤਾ ਚੱਲਦਾ ਹੈ ਕਿ ਯੂਕੇ ਤੋਂ ਫੈÎਲਆ ਕੋਰੋਨਾ ਦਾ ਇਹ ਨਵਾਂ ਸਟ੍ਰੇਨ ਵਧੇਰੇ ਖਤਰਨਾਕ ਹੈ ਇਸ ਲਈ ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਨਵੇਂ ਸਟ੍ਰੇਨ ਨਾਲ ਭਾਰਤ ’ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਦੇ ਹਨ ਤਾਂ ਅਸੀਂ ਕਾਰਵਾਈ ਕਰਨ ’ਚ ਪੂਰੀ ਤਰ੍ਹਾਂ ਸਮਰੱਥ ਹਾਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.