ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ

Farmers Tractor March

ਕਿਸਾਨ ਵੱਡੀ ਗਿਣਤੀ ’ਚ ਟਰੈਕਟਰਾਂ ’ਤੇ ਸਵਾਰ ਹੋ ਕੇ ਦਿੱਲੀ ਲਈ ਰਵਾਨਾ
26 ਜਨਵਰੀ ਨੂੰ ਕੱਢਿਆ ਜਾਵੇਗਾ ਵੱਡਾ ਟਰੈਕਟਰ ਮਾਰਚ

ਨਵੀਂ ਦਿੱਲੀ। ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਸਬੰਧੀ ਦਿੱਲੀ ਦੀਆਂ ਹੱਦਾਂ ’ਤੇ ਡਟੇ ਹੋਏ ਹਨ। ਬੀਕੇਯੂ ਉਗਰਾਹਾਂ ਵੱੱਲੋਂ ਇੱਕ ਟਰੈਕਟਰ ਜੱਥਾ ਸਿੰਘੂ ਬਾਰਡਰ ਵੱਲ ਰਵਾਨਾ ਕੀਤਾ ਗਿਆ ਹੈ। ਸੂਬੇ ਦੇ ਵੱਖ-ਵੱਖ ਪਿੰਡਾਂ ’ਚੋਂ ਕਿਸਾਨ ਟਰੈਕਟਰ ਲੈ ਕੇ ਦਿੱਲੀ ਵੱਲ ਵਧ ਰਹੇ ਹਨ।

Farmers Tractor March

ਇਸ ਮਾਰਚ ’ਚ ਹਜ਼ਾਰਾਂ ਟਰੈਕਟਰ ਸ਼ਾਮਲ ਹਨ, ਜਿਨ੍ਹਾਂ ’ਚ ਕਿਸਾਨ ਤੇ ਨੌਜਵਾਨ ਟਰੈਕਟਰਾਂ ’ਤੇ ਸਵਾਰ ਹੋ ਕੇ ਦਿੱਲੀ ਬਾਰਡਰ ਵੱਲ ਵੱਧ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਟਰੈਕਟਰ ਮਾਰਚ ਟਿਕਰੀ ਬਾਰਡਰ ਤੱਕ ਪਹੁੰਚਦੇ ਪਹੁੰਚਦੇ ਬਹੁਤ ਵੱਡਾ ਕਾਫ਼ਲਾ ਬਣ ਜਾਵੇਗਾ। ਜਿਵੇਂ ਹੀ ਇਹ ਟਰੈਕਟਰ ਮਾਰਚ ਦਾ ਜੱਥਾ ਟਿਕਰੀ ਬਾਰਡਰ ’ਤੇ ਪਹੁੰਚੇਗਾ ਉਸ ਤੋਂ ਬਾਅਦ ਦਿੱਲੀ ’ਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਬਹੁਤ ਵੱਡਾ ਟਰੈਕਟਰ ਮਾਰਚ ਕੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਦਰਮਿਆਨ ਹੁਣ ਤੱਕ ਸੱਤ ਮੀਟਿੰਗਾਂ ਹੋ ਚੁੱਕੀਆ ਹਨ ਜੋ ਬੇਸਿੱਟਾ ਰਹੀਆਂ ਹਨ। ਕੱਲ੍ਹ ਕਿਸਾਨਾਂ ਦੀ ਇੱਕ ਵਾਰ ਫਿਰ ਤੋਂ ਕੇਂਦਰ ਨਾਲ ਮੀਟਿੰਗ ਹੋਣੀ ਹੈ ਉਮੀਦ ਹੈ ਕਿ ਇਸ ਮੀਟਿੰਗ ’ਚ ਕੋਈ ਹੱਲ ਜ਼ਰੂਰ ਨਿਕਲੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.