ਦੇਸ਼ ਵਾਸੀ ਕਿਸਾਨਾਂ ਦੇ ਸੰਘਰਸ਼ ਨਾਲ ਜੁੜਨ : ਰਾਹੁਲ

Rahul

ਦੇਸ਼ ਵਾਸੀ ਕਿਸਾਨਾਂ ਦੇ ਸੰਘਰਸ਼ ਨਾਲ ਜੁੜਨ : ਰਾਹੁਲ

ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦਾ ਕਿਸਾਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਅੰਦੋਲਨ ਕਰ ਰਿਹਾ ਹੈ ਇਸ ਲਈ ਹਰ ਨਾਗਰਿਕ ਨੂੰ ਉਨ੍ਹਾਂ ਦੇ ਸੰਘਰਸ਼ ਨਾਲ ਜੁੜ ਕੇ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।

Rahul

ਰਾਹੁਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਹੱਦਾਂ ’ਤੇ ਅੰਦੋਲਨ ਕਰ ਰਹੇ ਹਨ ਇਸ ਲਈ ਸਭ ਨੂੰ ਮਿਲ ਕੇ ਉਨ੍ਹਾਂ ਦੇ ਇਸ ਸੰਘਰਸ਼ ਨੂੰ ਅੱਗੇ ਵਧਾਉਣ ’ਚ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ ਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਸ਼ਾਂਤੀਪੂਰਨ ਅੰਦੋਲਨ ਲੋਕਤੰਤਰ ਦਾ ਇੱਕ ਅਹਿਮ ਹਿੱਸਾ ਹੁੰਦਾ ਹੈ। ਸਾਡੇ ਕਿਸਾਨ ਭੈਣ-ਭਰਾ ਜੋ ਅੰਦੋਲਨ ਕਰ ਰਹੇ ਹਨ, ਉਸ ਨੂੰ ਦੇਸ਼ ਭਰ ’ਚੋਂ ਹਮਾਇਤ ਮਿਲ ਰਹੀ ਹੈ। ਤੁਸੀਂ ਵੀ ਉਨ੍ਹਾਂ ਦੀ ਹਮਾਇਤ ’ਚ ਆਪਣੀ ਆਵਾਜ਼ ਜੋੜ ਕੇ ਇਸ ਸੰਘਰਸ਼ ਨੂੰ ਬੁਲੰਦ ਕਰੋ ਤਾਂ ਕਿ ਖੇਤੀ ਵਿਰੋਧੀ ਕਾਨੂੰਨ ਖਤਮ ਹੋਣ। ਕਿਸਾਨਾਂ ਲਈ ਬੋਲੇ ਭਾਰਤ।’

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.