ਬੇਰੁਜਗਾਰ ਅਧਿਆਪਕ ਅੱਜ ਅਬੋਹਰ ’ਚ ਕਰਨਗੇ ਮੁੱਖ ਮੰਤਰੀ ਦਾ ਘਿਰਾਓ
ਸੰਗਰੂਰ, (ਗੁਰਪ੍ਰੀਤ ਸਿੰਘ) ਰੁਜਗਾਰ ਦੀ ਮੰਗ ਲਈ ਸੰਘਰਸ਼ ਕਰ ਰਹੇ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਲਗਾਤਾਰ ਪਿਛਲੇ 7 ਦਿਨਾਂ ਤੋਂ ਡੀ ਸੀ ਦਫਤਰ ਅੱਗੇ ਬੈਠੇ ਹਨ। ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਆਪਣੇ ਸੰਘਰਸ਼ ਨੂੰ ਤਿੱਖਾ ਕਰਦਿਆਂ ਐਲਾਨ ਕੀਤਾ ਗਿਆ ਕਿ 12 ਜਨਵਰੀ ਕੈਪਟਨ ਅਮਰਿੰਦਰ ਸਿੰਘ ਅਤੇ ਅਬੋਹਰ ਦੌਰੇ ਦੌਰਾਨ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਮੌਜੂਦ ਬੇਰੁਜਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਪਰਗਟ ਮਾਨਸਾ, ਮਨੀ ਸੰਗਰੂਰ, ਜਰਨੈਲ ਸੰਗਰੂਰ ਨੇ ਕਿਹਾ ਕਿ ਪੰਜਾਬ ਸਰਕਾਰ ਬੇਰੁਜਗਾਰ ਅਧਿਆਪਕਾਂ ਦੀ ਆਵਾਜ਼ ਸੁਣਨ ਦੀ ਬਜਾਏ ਬੇਰੁਜਗਾਰ ਅਧਿਆਪਕਾਂ ਦੇ ਹੱਕਾਂ ਉੱਪਰ ਡਾਕਾ ਮਾਰ ਰਹੀ ਹੈ ਜਿਸ ਕਾਰਨ ਬੇਰੁਜਗਾਰ ਅਧਿਆਪਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸੰਘਰਸ਼ ਕਰਨ ਦੇ ਬਾਵਜੂਦ ਸਰਕਾਰ ਗੂੰਗੀ ਤੇ ਬੋਲੀ ਬਣੀ ਬੈਠੀ ਹੈ ।
ਪੰਜਾਬ ਸਰਕਾਰ ਨੂੰ ਆਵਾਜ਼ ਸੁਣਾਉਣ ਲਈ ਬੇਰੁਜਗਾਰ ਅਧਿਆਪਕਾਂ ਵੱਲੋਂ ਐਲਾਨ ਕੀਤਾ ਜਾਂਦਾ ਹੈ ਕਿ ਭਲਕੇ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕੀਤਾ ਜਾਵੇਗਾ ।ਇਸ ਮੌਕੇ ਮੌਜੂਦ ਸਾਥੀ ਵਰਿੰਦਰ ਕੌਰ ਫਰੀਦਕੋਟ, ਗੁਰਦੀਪ ਮਾਨਸਾ, ਅਸ਼ੋਕ ਹੁਸ਼ਿਆਰਪੁਰ, ਗੁਰਵਿੰਦਰ ਮਾਨਸਾ, ਸਰਬਜੀਤ ਕੌਰ ਫਰਿੋਜਪੁਰ, ਗੁਰਮੀਤ ਫਿਰੋਜਪੁਰ, ਯਾਦਵਿੰਦਰ ਸਿੰਘ, ਗਗਨਦੀਪ ਸਿੰਘ, ਸੁਰਿੰਦਰ ਲੁਧਿਆਣਾ ਆਦਿ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.