ਸੁਪਰੀਮ ਕੋਰਟ ਦੇ ਫੈਸਲੇ ਸਬੰਧੀ ਕੀਤੀਆਂ ਜਾ ਸਕਦੀਆਂ ਹਨ ਵਿਚਾਰਾਂ, ਅਗਲੀ ਰਣਨੀਤੀ ਬਾਰੇ ਹੋਏਗਾ ਫੈਸਲਾ
ਚੰਡੀਗੜ, (ਅਸ਼ਵਨੀ ਚਾਵਲਾ)। ਕਾਂਗਰਸ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਸਬੰਧੀ ਵੀਰਵਾਰ ਨੂੰ ਕੈਬਨਿਟ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿੱਚ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਆਦੇਸ਼ਾਂ ਦੀ ਸਮੀਖਿਆ ਕਰਦੇ ਹੋਏ ਅਗਲੀ ਰਣਨੀਤੀ ਤਿਆਰ ਕੀਤੀ ਜਾਏਗੀ, ਜਿਸ ਦੇ ਤਹਿਤ ਹੀ ਪੰਜਾਬ ਸਰਕਾਰ ਕਾਰਵਾਈ ਕਰੇਗੀ। ਕੇਂਦਰੀ ਕਾਨੂੰਨਾਂ ’ਤੇ ਸੁਪਰੀਮ ਕੋਰਟ ਵਲੋਂ ਸਟੇਅ ਕਰਨ ਤੋਂ ਬਾਅਦ ਹੁਣ ਪੰਜਾਬ ਵਿੱਚ ਇਸ ਦਾ ਕੀ ਅਸਰ ਹੋਏਗਾ ਅਤੇ ਸਰਕਾਰ ਨੂੰ ਇਸ ਮੌਕੇ ਕੀ ਕਰਨਾ ਚਾਹੀਦਾ ਹੈ। ਇਨਾਂ ਸਾਰੇ ਮੁੱਦਿਆਂ ’ਤੇ ਐਡਵੋਕੇਟ ਜਨਰਲ ਅਤੁਲ ਨੰਦਾ ਆਪਣੀ ਸਲਾਹ ਦੇ ਸਕਦੇ ਹਨ।
ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਅਤੁਲ ਨੰਦਾ ਨੂੰ ਸੁਪਰੀਮ ਕੋਰਟ ਦੇ ਤਾਜ਼ੇ ਆਦੇਸ਼ਾਂ ਨੂੰ ਘੋਖਣ ਦੇ ਆਦੇਸ਼ ਦਿੱਤੇ ਹੋਏ ਹਨ।
ਇਹ ਤਿੰਨੇ ਖੇਤੀ ਕਾਨੂੰਨਾਂ ਸਬੰਧੀ ਹਰ ਫੈਸਲਾ ਪੰਜਾਬ ਸਰਕਾਰ ਲਈ ਵੀ ਅਹਿਮੀਅਤ ਰਖਦਾ ਹੈ , ਕਿਉਂਕਿ ਪੰਜਾਬ ਸਰਕਾਰ ਇਨਾਂ ਤਿੰਨੇ ਕਾਨੂੰਨਾਂ ਦੇ ਖ਼ਿਲਾਫ਼ ਹੈ ਅਤੇ ਇਸ ਦੇ ਅਮਲ ਨੂੰ ਰੋਕਣ ਲਈ ਹਰ ਸੰਭਵ ਕੋਸ਼ਸ਼ ਤੱਕ ਕੀਤੀ ਜਾ ਰਹੀ ਹੈ ਤਾਂ ਕਿ ਇਸ ਨਾਲ ਪੰਜਾਬ ਦੇ ਕਿਸਾਨਾਂ ਨੂੰ ਨੁਕਸਾਨ ਨਾ ਹੋ ਸਕੇ। ਜਿਸ ਕਰਕੇ ਹੀ ਪੰਜਾਬ ਵਿਧਾਨ ਸਭਾ ਵਿੱਚ ਇਨਾਂ ਕਾਨੂੰਨਾਂ ਸਬੰਧੀ ਮਤਾ ਪਾਸ ਕਰਨ ਦੇ ਨਾਲ ਹੀ ਸੋਧ ਬਿੱਲ ਵੀ ਪਾਸ ਕੀਤੇ ਗਏ ਸਨ, ਜਿਹੜੇ ਕਿ ਅਜੇ ਪੰਜਾਬ ਦੇ ਰਾਜਪਾਲ ਅਤੇ ਰਾਸ਼ਟਰਪਤੀ ਦੇ ਦਸਤਖ਼ਤ ਦੀ ਉਡੀਕ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.