ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ ਅੱਠ ਅਪਰੈਲ ਤੱਕ
ਦਿੱਲੀ। ਸੰਸਦ ਦਾ ਬਜਟ ਸੈਸ਼ਨ 29 ਜਨਵਰੀ ਤੋਂ 8 ਅਪ੍ਰੈਲ ਤੱਕ ਚੱਲੇਗਾ ਅਤੇ ਆਮ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਅਧਿਕਾਰਤ ਸੂਤਰਾਂ ਅਨੁਸਾਰ ਬਜਟ ਸੈਸ਼ਨ 29 ਜਨਵਰੀ ਨੂੰ ਦੋਵਾਂ ਸਦਨਾਂ ਦੇ ਸਾਂਝੇ ਸੈਸ਼ਨ ਵਿੱਚ ਰਾਸ਼ਟਰਪਤੀ ਦੇ ਸੰਬੋਧਨ ਨਾਲ ਸੰਸਦ ਦੇ ਕੇਂਦਰੀ ਹਾਲ ਵਿੱਚ ਸ਼ੁਰੂ ਹੋਵੇਗਾ। ਆਰਥਿਕ ਸਰਵੇਖਣ ਉਸੇ ਦਿਨ ਆਵੇਗਾ। ਪਹਿਲਾ ਭਾਗ 15 ਫਰਵਰੀ ਤੱਕ ਚੱਲੇਗਾ। ਇਸ ਤੋਂ ਬਾਅਦ 8 ਮਾਰਚ ਤੋਂ 8 ਅਪ੍ਰੈਲ ਤੱਕ ਦੂਜਾ ਹਿੱਸਾ ਹੋਵੇਗਾ।
ਸੂਤਰਾਂ ਅਨੁਸਾਰ 7 ਮਾਰਚ ਤੱਕ ਵੱਖ-ਵੱਖ ਮੰਤਰਾਲਿਆਂ ਬਾਰੇ ਸੰਸਦੀ ਸਥਾਈ ਕਮੇਟੀਆਂ ਗਰਾਂਟਾਂ ਦੀ ਮੰਗ ਬਾਰੇ ਵਿਚਾਰ-ਵਟਾਂਦਰਾ ਕਰੇਗੀ ਅਤੇ ਰਿਪੋਰਟ ਤਿਆਰ ਕਰੇਗੀ। ਧਿਆਨ ਯੋਗ ਹੈ ਕਿ ਕੋਵਿਡ -19 ਮਹਾਂਮਾਰੀ ਦੇ ਕਾਰਨ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਲੋਕ ਸਭਾ ਅਤੇ ਰਾਜ ਸਭਾ ਵਿੱਚ ਕਾਰਜਕਾਲ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਸਨ। ਰਾਜ ਸਭਾ ਦੀ ਕਾਰਵਾਈ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਲੋਕ ਸਭਾ ਦੀ ਸ਼ਾਮ 3 ਵਜੇ ਤੋਂ ਸ਼ਾਮ 7 ਵਜੇ ਤੱਕ ਚੱਲੀ।
ਸੂਤਰਾਂ ਨੇ ਦੱਸਿਆ ਕਿ ਬਜਟ ਸੈਸ਼ਨ ਦੌਰਾਨ ਉਸੀ ਪ੍ਰਣਾਲੀ ਨੂੰ ਬਣਾਈ ਰੱਖਣ ਜਾਂ ਨਵÄ ਪ੍ਰਣਾਲੀ ਬਣਾਉਣ ਬਾਰੇ ਉੱਚ ਪੱਧਰੀ ਵਿਚਾਰ ਵਟਾਂਦਰੇ ਹੁੰਦੇ ਹਨ। ਸਾਰੇ ਕਰਮਚਾਰੀ, ਅਧਿਕਾਰੀ, ਸੁਰੱਖਿਆ ਕਰਮਚਾਰੀ, ਪੱਤਰਕਾਰ, ਸੰਸਦ ਮੈਂਬਰ ਅਤੇ ਮੰਤਰੀ ਸੰਸਦ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕੋਵਿਡ ਟੈਸਟ ਕਰਵਾਉਣਗੇ। ਹਾਲਾਂਕਿ, ਇਨ੍ਹਾਂ ਸਾਰਿਆਂ ਦੇ ਟੀਕਾਕਰਨ ਲਈ ਅਜੇ ਕੋਈ ਫੈਸਲਾ ਨਹÄ ਲਿਆ ਗਿਆ ਹੈ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਹਾਲ ਹੀ ਵਿੱਚ ਦੇਹਰਾਦੂਨ ਵਿੱਚ ਇੱਕ ਸਮਾਗਮ ਦੌਰਾਨ ਸੰਕੇਤ ਦਿੱਤਾ ਸੀ ਕਿ ਸੰਸਦ ਬਜਟ ਸੈਸ਼ਨ ਤੋਂ ਪਹਿਲਾਂ ਕੋਵਿਡ ਦੇ ਟੀਕਾਕਰਨ ਲਈ ਤਿਆਰ ਹੈ ਪਰ ਸਰਕਾਰ ਇਸ ਬਾਰੇ ਕੋਈ ਫੈਸਲਾ ਲਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.