ਸੜਕ ਪਾਰ ਕਰਦੇ 5 ਸਾਲਾ ਬੱਚੇ ਨੂੰ ਟੈਂਕਰ ਨੇ ਦਰੜਿਆ, ਮੌਤ

Road Accident

(ਸੱਚ ਕਹੂੰ ਨਿਊਜ਼) ਪੱਟੀ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੋਹਕਾ ਵਿਖੇ ਸਕੂਲ ਵੈਨ ‘ਚੋਂ ਉੱਤਰ ਕੇ ਸੜਕ ਪਾਰ ਕਰ ਰਹੇ ਪੰਜ ਸਾਲਾ ਬੱਚੇ ਨੂੰ ਟੈਂਕਰ ਨੇ ਦਰੜ ਦਿੱਤਾ। ਗੰਭੀਰ ਹਾਲਤ ‘ਚ ਮਾਪੇ ਬੱਚੇ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਲੈ ਕੇ ਗਏ ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ। ਮੌਕੇ ’ਤੇ ਪੁੱਜੀ ਚੌਂਕੀ ਕੈਰੋਂ ਦੀ ਪੁਲਿਸ ਨੇ ਲਾਸ਼ ਕਬਜੇ ‘ਚ ਲੈ ਕੇ ਟਰੈਕਟਰ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। (Road Accident)

ਇਹ ਵੀ ਪੜ੍ਹੋ : ਬੱਸ ਪਾਸ ਬਣਵਾਉਣ ‘ਚ ਖੱਜਲ-ਖੁਆਰ ਹੋ ਰਹੇ ਵਿਦਿਆਰਥੀਆਂ ਨੇ ਦਿੱਤਾ ਧਰਨਾ

ਗੁਰਭੇਜ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਲੋਹਕਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਸਦਾ ਪੰਜ ਸਾਲਾ ਲੜਕਾ ਪਿੰਡ ਠੱਕਰਪੁਰਾ ਦੇ ਕਾਨਵੈਂਟ ਸਕੂਲ ‘ਚ ਪੜ੍ਹਦਾ ਹੈ। ਸਕੂਲ ‘ਚ ਛੁੱਟੀ ਹੋਣ ਤੋਂ ਬਾਅਦ ਉਹ ਵੈਨ ‘ਚ ਘਰ ਆ ਰਿਹਾ ਸੀ। ਅੱਡਾ ਲੋਹਕਾ ਵਿਖੇ ਪਹੁੰਚਣ ਤੋਂ ਬਾਅਦ ਵੈਨ ‘ਚੋਂ ਉੱਤਰ ਕੇ ਉਹ ਸੜਕ ਪਾਰ ਕਰਨ ਲੱਗਾ ਤਾਂ ਦੂਜੇ ਪਾਸਿਓਂ ਆ ਰਹੇ ਟੈਂਕਰ ਨੇ ਬੱਚੇ ਨੂੰ ਆਪਣੀ ਲਪੇਟ ‘ਚ ਲੈ ਲਿਆ। ਗੰਭੀਰ ਹਾਲਤ ‘ਚ ਉਹ ਉਸ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਲੈ ਗਏ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਸਥਾਨ ’ਤੇ ਪਹੁੰਚੇ ਚੌਕੀ ਘਰਿਆਲਾ ਦੇ ਇੰਚਾਰਜ ਏਐੱਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਟੈਂਕਰ ਦੇ ਚਾਲਕ ਮਨਜੀਤ ਸਿੰਘ ਸਨੂੰ ਪੁੱਤਰ ਸਤਨਾਮ ਸਿੰਘ ਵਾਸੀ ਪੱਟੀ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਜਦੋਂਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। (Road Accident)