ਕੰਪਨੀ ਮੁਲਾਜ਼ਮ ਤੋਂ ਰੁਪਇਆਂ ਨਾਲ ਭਰਿਆ ਬੈਗ ਖੋਹਿਆ

Company Employee Robbery

(ਸੁਧੀਰ ਅਰੋੜਾ) ਅਬੋਹਰ। ਪਿੰਡ ਬਹਾਦਰਖੇੜਾ ਵਿੱਚ ਤਿੰਨ ਨੌਜਵਾਨਾਂ ਨੇ ਇੱਕ ਕੰਪਨੀ ਦੇ ਮੁਲਾਜਮ ਤੋਂ ਲੱਖਾਂ ਰੁਪਏ ਦੀ ਨਕਦੀ ਨਾਲ ਭਰਿਆ ਬੈਗ ਖੋਹ ਲਿਆ, ਜਿਸ ਦੀ ਸ਼ਿਕਾਇਤ ’ਤੇ ਥਾਣਾ ਸਦਰ ਪੁਲੀਸ ਨੇ ਤਿੰਨ ਨੌਜਵਾਨਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਉਸ ਨੇ ਦੱਸਿਆ ਕਿ ਪਿੰਡ ਦਾ ਇੱਕ ਨੌਜਵਾਨ ਉੱਥੇ ਆਇਆ ਤਾਂ ਉਹ ਉਸ ਨਾਲ ਪੁੱਛਗਿੱਛ ਲਈ ਪਿੰਡ ਗਿਆ, ਜਿਸ ਨੇ ਦੱਸਿਆ ਕਿ ਲੁਟੇਰੇ ਸੀਤੋ ਵੱਲ ਗਏ ਹਨ। (Company Employee Robbery)

ਬੈਗ ਲੁੱਟਣ ਵਾਲੇ ਨੌਜਵਾਨਾਂ ਦੀ ਪਛਾਣ ਗੁਰਵਿੰਦਰ ਸਿੰਘ, ਸਤਿਨਾਮ ਸਿੰਘ ਅਤੇ ਸਤਪਾਲ ਸਿੰਘ ਵਾਸੀ ਡੱਬਵਾਲੀ ਢਾਬ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਇੱਥੇ ਥਾਣਾ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਲੁੱਟ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਸੀ ਅਤੇ ਪੀੜਤ ਦੇ ਬਿਆਨਾਂ ’ਤੇ ਤਿੰਨ ਨੌਜਵਾਨਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੀਆਂ ਟੀਮਾਂ ਵੱਲੋਂ ਲੁਟੇਰਿਆਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ, ਜਲਦ ਹੀ ਲੁਟੇਰਿਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਬਰਾਮਦਗੀ ਕੀਤੀ ਜਾਵੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here