ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ’ਚ ਵੰਡਣ ’ਤੇ ਫਿਲਹਾਲ ਰੋਕ ਨਹੀਂ
ਨਵੀਂ ਦਿੱਲੀ (ਏਜੰਸੀ)। ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਹਟਾਏ ਜਾਣ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ’ਤੇ ਸੁਣਵਾਈ ਲਈ ਬੁੱਧਵਾਰ ਨੂੰ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਬੈਂਚ ਬਣਾਈ ਗਈ ਤੇ ਚੀਫ਼ ਜਸਟਿਸ ਦੀ ਅਗਵਾਈ ਵਾਲੀ ਤਿੰਨੇ ਜੱਜਾਂ ਦੀ ਬੈਂਚ ਨੇ ਮਾਮਲੇ ਨੂੰ ਬੁੱਧਵਾਰ ਨੂੰ ਸੰਵਿਧਾਨ ਬੈਂਚ ’ਚ ਭੇਜ ਦਿੱਤਾ ਗਿਆ ਬੈਂਚ ਮਾਮਲੇ ਦੀ ਪਹਿਲੀ ਸੁਣਵਾਈ ਅਕਤੂਬਰ ਦੇ ਪਹਿਲੇ ਹਫ਼ਤੇ ’ਚ ਕਰੇਗੀ। (Kashmir)
ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਨੇ ਇਸ ਸਬੰਧੀ ਵੱਖ-ਵੱਖ ਦਾਖਲ 14 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਤੋਂ ਬਾਅਦ ਇਹ ਆਦੇਸ਼ ਦਿੱਤਾ ਫਿਲਹਾਲ ਕੋਰਟ ਨੇ ਧਾਰਾ 370 ਨੂੰ ਬੇਅਸਰ ਕਰਨ ਵਾਲੇ ਸੰਵਿਧਾਨ ਸੋਧ ਤੇ ਸੂਬੇ ਦੇ ਮੁੜ ਗਠਨ ਦੇ ਕਾਨੂੰਨ ’ਤੇ ਰੋਕ ਨਹੀਂ ਲਾਈ ਹੈ ਸੂਬੇ ਦੇ ਕਈ ਹਿੱਸਿਆਂ ’ਚ ਧਾਰਾ 144 ਤੇ ਕਰਫਿਊ ਲੱਗੇ ਹੋਣ, ਮੋਬਾਇਲ-ਇੰਟਰਨੈੱਟ ਵਰਗੀਆਂ ਸਹੂਲਤਾਂ ਦੇ ਪ੍ਰਭਾਵਿਤ ਹੋਣ ਦੀ ਸ਼ਿਕਾਇਤ ਕਰ ਰਹੀ ਜੰਮੂ ਕਸ਼ਮੀਰ ਟਾਈਮਸ ਦੇ ਸੰਪਾਦਕ ਅਨੁਰਾਧਾ ਭਸੀਨ ਦੀ ਪਟੀਸ਼ਨ ’ਤੇ ਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਦਿੱਲੀ ਹਾਈਕੋਰਟ ਨੇ ਜੰਮੂ ਕਸ਼ਮੀਰ ਦੇ ਸਾਬਕਾ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਦੇ ਅਧਿਕਾਰੀ ਸ਼ਾਹ ਫੈਸਲ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ।
ਯੇਚੁਰੀ ਤਾਰੀਗਾਮੀ ਨੂੰ ਮਿਲਣ ਕਸ਼ਮੀਰ ਜਾਣਗੇ | Kashmir
ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਸੁਪਰੀਮ ਕੋਰਟ ਦੇ ਬੁੱਧਵਾਰ ਦੇ ਫੈਸਲੇ ਦੇ ਮੁੱਦੇਨਜ਼ਰ ਆਪਣੀ ਪਾਰਟੀ ਦੇ ਆਗੂ ਮੁਹੰਮਦ ਯੂਸੁਫ ਤਾਰੀਗਾਮੀ ਨੂੰ ਦੇਖਣ ਵੀਰਵਾਰ ਨੂੰ ਕਸ਼ਮੀਰ ਜਾਣਗੇ ਯੇਚੁਰੀ ਨੇ ਅੱਜ ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੂੰ ਚਿੱਠੀ ਲਿਖ ਕੇ ਉਨ੍ਹਾਂ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਸੁਪਰੀਮ ਕੋਰਟ ਨੇ ਆਦੇਸ਼ ਦਿੱਤਾ ਹੈ ਕਿ ਉਹ ਆਪਣੇ ਸਹਿਯੋਗੀ ਤਾਰੀਗਾਮੀ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਜਾ ਸਕਦੇ ਹਨ ਇਸ ਲਈ ਉਹ ਕੱਲ੍ਹ ਕਸ਼ਮੀਰ ਆ ਰਹੇ ਹਨ।