ਸਾਡੇ ਨਾਲ ਸ਼ਾਮਲ

Follow us

9.5 C
Chandigarh
Wednesday, January 21, 2026
More
    Home Breaking News Faridkot News...

    Faridkot News: ਦਿਨ ਚੜ੍ਹਦੇ ਹੀ ਵਾਪਰਿਆ ਵੱਡਾ ਹਾਦਸਾ, ਚਲਦੀ ਕਾਰ ਤੇ ਡਿੱਗਾ ਦਰੱਖਤ

    Faridkot News

    ਕਰੀਬ 13 ਸਾਲਾ ਸਕੂਲੀ ਵਿਦਿਅਰਥਣ ਦੀ ਮੌਤ, ਚਾਰ ਗੰਭੀਰ ਜਖਮੀ | Faridkot News

    ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News : ਫਰੀਦਕੋਟ ਕੋਟਕਪੂਰਾ ਰੋਡ ’ਤੇ ਅੱਜ ਦਿਨ ਚੜ੍ਹਦੇ ਹੀ ਵੱਡਾ ਸੜਕੀ ਹਾਦਸਾ ਵਾਪਰਿਆ ਜਿਸ ਕਾਰਨ ਇਕ 13 ਕੁ ਸਾਲਾ ਸਕੂਲੀ ਬੱਚੀ ਨੂੰ ਆਪਣੀ ਜਾਣ ਤੋਂ ਹੱਥ ਧੋਣੇ ਪਏ ਅਤੇ 4 ਹੋਰ ਲੋਕ ਗੰਭੀਰ ਜਖਮੀਂ ਹੋ ਗਏ। ਮਾਮਲਾ ਕੋਟਕਪੂਰਾ ਰੋਡ ਤੋਂ ਸਾਹਮਣੇ ਆਇਆ ਜਿੱਥੇ ਜਿਲ੍ਹੇ ਦੇ ਪਿੰਡ ਸਿਵੀਆਂ ਤੋਂ ਇਕ ਪਰਿਵਾਰ ਆਪਣੀ ਬੱਚੀ ਦਾ ਵਜੀਫੇ ਸੰਬੰਧੀ ਹੋਣ ਵਾਲਾ ਇਕ ਟੈਸਟ ਦਵਾਉਣ ਲਈ ਫਰੀਦਕੋਟ ਆ ਰਿਹਾ ਸੀ, ਪਿੰਡ ਦੇ ਬੱਸ ਅੱਡੇ ਤੇ ਉਹਨਾਂ ਦੀ ਬੱਚੀ ਦੀ ਸਹੇਲੀ ਵੀ ਖੜ੍ਹੀ ਸੀ ਜਿਸ ਨੇ ਵੀ ਫਰੀਦਕੋਟ ਹੀ ਉਹੀ ਟੈਸਟ ਦੇਣ ਆਉਣਾ ਸੀ।

    ਮਹਿਜ 2000 ਰੁਪੇ ਮਹੀਨਾ ਮਿਲਣ ਵਾਲੇ ਵਜੀਫੇ ਲਈ ਹੋਣ ਵਾਲਾ ਟੈਸਟ ਦੇਣ ਆ ਰਹੇ ਸੀ ਫਰੀਦਕੋਟ | Faridkot News

    ਕਾਰ ਸਵਾਰ ਸਖਸ ਨੇ ਉਸ ਬੱਚੀ ਨੂੰ ਵੀ ਆਪਣੇ ਨਾਲ ਹੀ ਬਿਠਾ ਲਿਆ ਪਰ ਕੋਟਕਪੂਰਾ ਤੋਂ ਫਰੀਦਕੋਟ ਰੋਡ ਦੇ ਇਕ ਦਰੱਖਤ ਉਨ੍ਹਾਂ ਦੀ ਚਲਦੀ ਕਾਰ ’ਤੇ ਡਿੱਗ ਗਿਆ ਜਿਸ ਕਾਰਨ ਕਾਰ ਵਿੱਚ ਸਵਾਰ 5 ਲੋਕ ਗੰਭੀਰ ਜਖਮੀ ਹੋ ਗਏ ਜਿੰਨਾਂ ਨੂੰ ਸੜਕ ਸੁੱਰਖਿਆ ਫੋਰਸ ਨੇ ਲੋਕਾਂ ਦੀ ਮਦਦ ਨਾਲ ਜੀਜੀਐਸ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਜਿਥੇ ਜਖਮੀਂ ਦੀ ਤਾਬ ਨਾ ਝਲਦੇ ਹੋਏ 13 ਸਾਲਾ ਸਕੂਲੀ ਵਿਦਿਅਥਣ ਸਹਿਜਪ੍ਰੀਤ ਕੌਰ ਦਮ ਤੋਵ ਗਈ ਜਦੋਕਿ ਬਾਕੀ ਚਾਰ ਲੋਕਾਂ ਦਾ ਇਲਾਜ ਚੱਲ ਰਿਹਾ । (Faridkot News)

    Also Read : ਸਿਖਰ ਦੁਪਹਿਰੇ ਆਇਆ ਭੂਚਾਲ, ਖੁੱਲ੍ਹੇ ਇਲਾਕੇ ਵੱਲ ਨੂੰ ਭੱਜੇ ਲੋਕ

    ਜ਼ਿਕਰਯੋਗ ਹੈ ਕਿ ਮ੍ਰਿਤਕ ਸਹਿਜਪ੍ਰੀਤ ਕੌਰ ਨੂੰ ਹੀ ਕਾਰ ਸਵਾਰ ਉਸ ਦੀ ਸਹੇਲੀ ਨੇ ਲਿਫਟ ਦਿੱਤੀ ਸੀ। ਫਿਲਹਾਲ ਇਸ ਮਾਮਲੇ ਵਿਚ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। (Faridkot News)

    LEAVE A REPLY

    Please enter your comment!
    Please enter your name here