ਗੁਜਰਾਤ ’ਚ ਵੱਡਾ ਹਾਦਸਾ, ਪੁਲ ਟੁੱਟਣ ਨਾਲ 400 ਲੋਕ ਨਦੀ ‘ਚ ਡਿੱਗੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਇਆ ਦੁੱਖ

(ਸੱਚ ਕਹੂੰ ਨਿਊਜ਼) ਗੁਜਰਾਤ। ਗੁਜਰਾਤ ’ਚ ਵੱਡਾ ਹਾਦਸਾ ਵਾਪਰ ਗਿਆ। ਗੁਜਰਾਤ ਦੇ ਮੋਰਬੀ ਵਿੱਚ ਸ਼ਾਮ ਕਰੀਬ 7 ਵਜੇ ਇੱਕ ਕੇਬਲ ਸਸਪੈਂਸ਼ਨ ਪੁਲ ਟੁੱਟਣ ਕਾਰਨ ਕਰੀਬ 400 ਲੋਕ ਨਦੀ ਵਿੱਚ ਡਿੱਗ ਗਏ। ਇਨ੍ਹਾਂ ‘ਚੋਂ ਕੁਝ ਲੋਕਾਂ ਦੀ ਨਦੀ ‘ਚ ਡੁੱਬਣ ਕਾਰਨ ਮੌਤ ਹੋਣ ਦਾ ਖਦਸ਼ਾ ਹੈ। ਨਦੀ ਵਿੱਚੋਂ ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ ਹੈ।  ਬਚਾਅ ਦਲ ਦੇ ਨਾਲ-ਨਾਲ ਸੈਂਕੜੇ ਸਥਾਨਕ ਲੋਕ ਵੀ ਬਚਾਅ ਕਾਰਜ ‘ਚ ਲੱਗੇ ਹੋਏ ਹਨ। ਇਹ ਪੁਲ ਪਿਛਲੇ 6 ਮਹੀਨਿਆਂ ਤੋਂ ਬੰਦ ਸੀ। ਇਸੇ ਮਹੀਨੇ ਦੀਵਾਲੀ ਤੋਂ ਬਾਅਦ ਇਸ ਨੂੰ ਆਮ ਲੋਕਾਂ ਲਈ ਖੋਲ੍ਹ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭੂਪੇਂਦਰ ਪਟੇਲ ਨਾਲ ਗੱਲ ਕੀਤੀ ਅਤੇ ਬਚਾਅ ਕਾਰਜ ਬਾਰੇ ਜਾਣਕਾਰੀ ਲਈ।

ਸੀਐਮ ਭੂਪੇਂਦਰ ਪਟੇਲ ਨੇ ਕਿਹਾ- ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ। ਜ਼ਖਮੀਆਂ ਦੇ ਤੁਰੰਤ ਇਲਾਜ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਮੈਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਆਸ਼ਰਿਤਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ