Kisan Andolan: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਕਿਸਾਨ ਯੂਨੀਅਨਾਂ, ਬੀਕੇਯੂ ਏਕਤਾ ਡਕੌਂਦਾ, ਬੀਕੇਯੂ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਤੇ ਕੁਲ ਹਿੰਦ ਕਿਸਾਨ ਸਭਾ ਨੇ ਬਠਿੰਡਾ-ਜ਼ੀਰਕਪੁਰ ਰਾਸ਼ਟਰੀ ਮਾਰਗ ’ਤੇ ਪਿੰਡ ਬਾਲਦ ਕੋਠੀ ਨੇੜੇ ਕੱਲ੍ਹ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ ਤੇ 10 ਮਾਰਚ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਵਿਧਾਇਕਾਂ ਦੇ ਘਰਾਂ ਸਾਹਮਣੇ ਧਰਨਾ ਦੇਣ ਦਾ ਐਲਾਨ ਕੀਤਾ ਹੈ। Kisan Andolan
ਇਹ ਖਬਰ ਵੀ ਪੜ੍ਹੋ : Ludhiana News: ਲੁਧਿਆਣਾ ਦੀ ਕੱਪੜਾ ਫੈਕਟਰੀ ’ਚ ਵੱਡੀ ਘਟਨਾ, ਜਾਂਚ ’ਚ ਜੁਟੀ ਪੁਲਿਸ
ਇਸ ਤੋਂ ਪਹਿਲਾਂ, ਇਸ ਵਿਰੋਧ ਪ੍ਰਦਰਸ਼ਨ ਦੌਰਾਨ, ਜ਼ੇਲ੍ਹ ਤੋਂ ਰਿਹਾਅ ਹੋਏ ਕਿਸਾਨਾਂ, ਜਿਨ੍ਹਾਂ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾਈ ਉਪ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਬੁੱਧ ਸਿੰਘ ਬਾਲਦ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਡਾ. ਬਲਜਿੰਦਰ ਸਿੰਘ ਸੰਘਰੇੜੀ, ਅਜਾਇਬ ਸਿੰਘ ਸੰਘਰੇੜੀ ਤੇ ਊਧਮ ਸਿੰਘ ਸੰਤੋਖਪੁਰਾ ਸ਼ਾਮਲ ਸਨ, ਨੂੰ ਕਿਸਾਨ ਆਗੂਆਂ ਵੱਲੋਂ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੁਲਿਸ ਨੇ ਇਨ੍ਹਾਂ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਗ੍ਰਿਫ਼ਤਾਰ ਕਰਕੇ ਜ਼ੇਲ੍ਹ ਭੇਜ ਦਿੱਤਾ ਸੀ। Kisan Andolan
ਪਰ ਕਿਸਾਨ ਸੰਗਠਨਾਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਅੱਗੇ ਝੁਕਦਿਆਂ ਸਰਕਾਰ ਨੂੰ ਦੇਰ ਰਾਤ ਇਨ੍ਹਾਂ ਨੂੰ ਰਿਹਾਅ ਕਰਨਾ ਪਿਆ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਆਗੂ ਮੇਜਰ ਸਿੰਘ ਪੁੰਨਾਵਾਲ, ਬੀਕੇਯੂ ਰਾਜੇਵਾਲ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਮਾਝਾ, ਸਰਬਜੀਤ ਸਿੰਘ ਕਪਿਆਲ, ਬਲਜਿੰਦਰ ਸਿੰਘ ਕਪਿਆਲ, ਕਰਮਜੀਤ ਸਿੰਘ ਸਫੀਪੁਰ, ਸੁਖਦੇਵ ਸਿੰਘ ਉਭਾਵਾਲ, ਜਗਤਾਰ ਸਿੰਘ ਦੁੱਗਾਂ, ਸੁਖਵੀਰ ਸਿੰਘ ਤੇ ਬੀਕੇਯੂ ਡਕੌਂਦਾ ਦੇ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।