share market ’ਚ ਵੱਡੀ ਗਿਰਾਵਟ

share market ’ਚ ਵੱਡੀ ਗਿਰਾਵਟ

ਮੁੰਬਈ (ਏਜੰਸੀ)। ਸ਼ੇਅਰ ਬਾਜ਼ਾਰ (share market) ’ਚ ਹਫਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਵੱਡੀ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ। ਬੰਬਈ ਸਟਾਕ ਐਕਸਚੇਂਜ (ਬੀਐਸਈ) ਦਾ ਸੈਂਸੈਕਸ 767.22 ਅੰਕ ਡਿੱਗ ਕੇ 57,424.07 ’ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ ਨਿਫਟੀ 220 ਅੰਕ ਡਿੱਗ ਕੇ 17,094.35 ’ਤੇ ਖੁੱਲ੍ਹਿਆ। ਇਸ ਦੌਰਾਨ ਸ਼ੇਅਰ ਬਾਜ਼ਾਰ ’ਚ ਮਿਡਕੈਪ ਅਤੇ ਸਮਾਲਕੈਪ ’ਚ ਵੀ ਦਬਾਅ ਦੇਖਣ ਨੂੰ ਮਿਲਿਆ। ਬੀਐੱਸਈ ਦਾ ਮਿਡਕੈਪ ਇੰਡੈਕਸ 296.95 ਅੰਕ ਡਿੱਗ ਕੇ 25,087.85 ’ਤੇ ਅਤੇ ਸਮਾਲਕੈਪ ਇੰਡੈਕਸ 254.64 ਅੰਕ ਡਿੱਗ ਕੇ 28,928.29 ’ਤੇ ਖੁੱਲ੍ਹਿਆ। ਧਿਆਨਯੋਗ ਹੈ ਕਿ ਸ਼ੁੱਕਰਵਾਰ ਨੂੰ ਬੀਐਸਈ ਦਾ 30 ਸ਼ੇਅਰਾਂ ਵਾਲਾ ਸੰਵੇਦਨਸ਼ੀਲ ਸੂਚਕ ਅੰਕ ਸੈਂਸੈਕਸ 30.81 ਅੰਕ ਡਿੱਗ ਕੇ 58191.29 ਅੰਕਾਂ ’ਤੇ ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦਾ ਨਿਫਟੀ 17.15 ਅੰਕ ਡਿੱਗ ਕੇ 17314.65 ਅੰਕ ’ਤੇ ਰਿਹਾ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ

ਕੌਮਾਂਤਰੀ ਬਾਜ਼ਾਰ ’ਚ ਕੱਚੇ ਤੇਲ ਦੀ ਕੀਮਤ 90 ਡਾਲਰ ਦੇ ਪਾਰ ਜਾਣ ਕਾਰਨ ਸੋਮਵਾਰ ਨੂੰ ਘਰੇਲੂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਕੌਮਾਂਤਰੀ ਬਾਜ਼ਾਰ ’ਚ ਅੱਜ ਲੰਡਨ ਬ੍ਰੈਂਟ ਕਰੂਡ 0.96 ਫੀਸਦੀ ਡਿੱਗ ਕੇ 96.98 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 0.91 ਫੀਸਦੀ ਡਿੱਗ ਕੇ 91.80 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ। ਘਰੇਲੂ ਤੇਲ ਮਾਰਕੀਟਿੰਗ ਕੰਪਨੀ ਭਾਰਤ ਪੈਟਰੋਲੀਅਮ ਮੁਤਾਬਕ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।

ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ’ਤੇ ਸਥਿਰ ਹੈ। ਦੇਸ਼ ਵਿੱਚ ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੁੰਬਈ ’ਚ ਪੈਟਰੋਲ ਦੀ ਕੀਮਤ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਵੈਲਿਊ ਐਡਿਡ ਟੈਕਸ (ਵੈਟ) ਅਤੇ ਮਾਲ ਭਾੜੇ ਦੇ ਆਧਾਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ।

ਅੱਜ ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਪ੍ਰਕਾਰ ਹਨ:-

ਮਹਾਂਨਗਰ……ਪੈਟਰੋਲ…     ….ਡੀਜ਼ਲ

ਦਿੱਲੀ…………..96.72……..89.62
ਮੁੰਬਈ …………..106.31…….94.27
ਕੋਲਕਾਤਾ ……..106.03…….92.76
ਚੇਨਈ…………..102.63…….94.24

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ