(ਸੱਚ ਕਹੂੰ ਨਿਊਜ਼) ਬਟਾਲਾ। ਗੁਰਦਾਸਪੁਰ ਦੇ ਪਿੰਡ ਭੰਬਲੀ ਵਿਖੇ ਜਿਸ ਏਐਸਆਈ ਭੁਪਿੰਦਰ ਸਿੰਘ ਵੱਲੋਂ ਆਪਣੀ ਪਤਨੀ ਬਲਜੀਤ ਕੌਰ ਅਤੇ ਬੇਟੇ ਬਲਪ੍ਰੀਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਏਐਸਆਈ ਭੁਪਿੰਦਰ ਵੱਲੋਂ ਵੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ’ਚ ਹੁਣ ਇੱਕ ਵੱਡਾ ਖੁਲਾਸਾ ਹੋਇਆ ਹੈ। (Gurdaspur Mudar Case)
ਐਸਪੀ ਇਨਵੈਸਟੀਗੇਸ਼ਨ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਹੁਣ ਤੱਕ ਕੀਤੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਏਐਸਆਈ ਭੁਪਿੰਦਰ ਸਿੰਘ ਡਿਪਰੈਸ਼ਨ ਦਾ ਮਰੀਜ਼ ਸੀ ਅਤੇ ਉਹ ਆਪਣੇ ਪਰਿਵਾਰ ਨੂੰ ਪਿੰਡ ਦੀ ਬਜਾਇ ਬਟਾਲਾ ਵਿਚ ਰਹਿਣਾ ਲਈ ਕਹਿੰਦਾ ਸੀ। ਪਰ ਉਸ ਦਾ ਪਰਿਵਾਰ ਉਥੇ ਜਾਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਪਰਿਵਾਰ ਦੀ ਆਪਸੀ ਬਹਿਸ ਸ਼ੁਰੂ ਹੋ ਗਈ ਤੇ ਭੁਪਿੰਦਰ ਸਿੰਘ ਨੇ ਗੁੱਸੇ ’ਚ ਆ ਕੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ। (Gurdaspur Mudar Case)
ਉਨ੍ਹਾਂ ਨੇ ਦੱਸਿਆ ਕਿ ਗੁਆਂਢੀ ਔਰਤ ਨੇ ਸਾਰੀ ਘਟਨਾ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਭੁਪਿੰਦਰ ਸਿੰਘ ਘਬਰਾ ਕੇ ਉਸ ਨੂੰ ਆਪਣੇ ਨਾਲ ਲੈ ਗਿਆ ਕਿਉਂਕਿ ਉਸ ਨੂੰ ਪਤਾ ਸੀ ਕਿ ਉਹ ਇਕਲੌਤੀ ਚਸ਼ਮਦੀਦ ਗਵਾਹ ਹੈ। ਘਟਨਾ ਤੋਂ ਬਾਅਦ ਭੁਪਿੰਦਰ ਸਿੰਘ ਰਿਸ਼ਤੇਦਾਰ ਦੇ ਘਰ ਵਿਚ ਜਾ ਕੇ ਲੁਕ ਗਿਆ ਸੀ। ਪੁਲਿਸ ਵੱਲੋ ਇਸ ਦੇ ਲੁੱਕਣ ਦੇ ਟਿਕਾਣੇ ਨੂੰ ਟਰੇਸ਼ ਕਰ ਲਿਆ ਗਿਆ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਲਗਾਤਾਰ ਪੰਜ ਘੰਟੇ ਤੋਂ ਇਸ ਨੂੰ ਸਿਰੰਡਰ ਕਰਨ ਲਈ ਗੱਲਬਾਤ ਰਾਹੀਂ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਐਸ ਐਸ ਪੀ ਬਟਾਲਾ ਅਨੁਸਾਰ ਇਸ ਦੇ ਰਿਸ਼ਤੇਦਾਰ ਵੀ ਇਸ ਨੂੰ ਸਿਰੰਡਰ ਕਰਨ ਲਈ ਦਬਾਅ ਬਣਾ ਰਹੇ ਸਨ ਪਰ ਦੇਰ ਸ਼ਾਮ ਇਸ ਏਐਸਆਈ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਪੁਲਿਸ ਸੂਤਰਾਂ ਮੁਤਾਬਿਕ, ਗੰਭੀਰ ਹਾਲਤ ਵਿਚ ਜ਼ਖਮੀ ਏਐਸਆਈ ਭੁਪਿੰਦਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ। ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ ਸੀ।
ਕਤਲ ਨੂੰ ਅੰਜਾਣ ਦੇਣ ਤੋਂ ਬਾਅਦ ਹੋ ਗਿਆ ਸੀ ਫਰਾਰ
ਗੁਰਦਾਸਪੁਰ ਦੇ ਪਿੰਡ ਭੰਬਲੀ ਵਿੱਚ ਇੱਕ ਪੁਲਿਸ ਮੁਲਾਜ਼ਮ (Policeman) ਨੇ ਆਪਣੀ ਸਰਵਿਸ ਰਿਵਾਲਵਰ ਨਾਲ ਆਪਣੀ ਪਤਨੀ ਤੇ ਨੌਜਵਾਨ ਪੁੱਤਰ ਦਾ ਗੋਲੀ ਮਾਰ ਕੇ ਕਤਲ ਕਰ ਦਿੰਤਾ। ਪੁਲਿਸ ਮੁਲਾਜ਼ਮ ਇੱਕ ਅਧਿਕਾਰੀ ਦੀ ਸੁਰੱਖਿਆ ’ਚ ਬਟਾਲਾ ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ, ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਥਾਣਾ ਤਿੱਬੜ ਦੇ ਪਿੰਡ ਭੁੰਬਲੀ ਦਾ ਰਹਿਣ ਵਾਲਾ ਭੁਪਿੰਦਰ ਸਿੰਘ ਪੁਲਿਸ ਵਿਭਾਗ ਵਿੱਚ ਤਾਇਨਾਤ ਹੈ। ਮੰਗਲਵਾਰ ਸਵੇਰੇ ਕਰੀਬ 9:30 ਵਜੇ ਉਸ ਨੇ ਆਪਣੀ ਪਤਨੀ ਅਤੇ ਨੌਜਵਾਨ ਪੁੱਤਰ ਦੀ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ। ਪਿੰਡ ਭੰੁਬਲੀ ਦੇ ਸਰਪੰਚ ਪਰਮਜੀਤ ਅਨੁਸਾਰ ਇਸ ਸਬੰਧੀ ਥਾਣਾ ਤਿੱਬੜ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।