ਫਾਜ਼ਿਲਕਾ (ਰਜਨੀਸ਼ ਰਵੀ)। ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰਾਜ ਰਿਸ਼ੀ ਮਹਿਰਾ ਨੇ ਦੱਸਿਆ ਕਿ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਵੱਲੋਂ ਰਾਜ ਵਿੱਚ ਪੇਂਡੂ ਸਸਤੇ ਰਾਸ਼ਨ ਦੇ ਡਿੱਪੂਆਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਮਿਤੀ ਵਿੱਚ ਵਾਧਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਪ੍ਰਤੀ ਬੇਨਤੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ 12 ਮਈ ਤੋਂ ਵਧਾ ਕੇ 22 ਮਈ 2023 ਤੱਕ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : CM ਮਾਨ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ

ਉਨ੍ਹਾਂ ਦੱਸਿਆ ਕਿ ਕੋਈ ਵੀ ਜ਼ਿਲ੍ਹਾ ਨਿਵਾਸੀ ਡਿੱਪੂ ਦੀ ਆਸਾਮੀ ਭਰਨ ਦਾ ਚਾਹਵਾਨ ਹੈ ਤਾਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦਫਤਰ ਫਾਜ਼ਿਲਕਾ ਦੇ ਕਮਰਾ ਨੰ: 407 ਤੀਜੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਸੰਪਰਕ ਕਰ ਸਕਦਾ ਹੈ ਤੇ ਪ੍ਰਤੀ ਬੇਨਤੀ ਜਮ੍ਹਾਂ ਕਰਵਾ ਸਕਦਾ ਹੈ।