ਹਾਈਕੋਰਟ ਤੋਂ ਆਈ ਕੇਜਰੀਵਾਲ ’ਤੇ ਵੱਡੀ ਅਪਡੇਟ

Arvind Kejriwal

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ‘ਚ ਬੁੱਧਵਾਰ ਨੂੰ ਦਿੱਲੀ ਹਾਈਕੋਰਟ ਤੋਂ ਗ੍ਰਿਫਤਾਰੀ ਅਤੇ ਰਿਮਾਂਡ ਤੋਂ ਰਾਹਤ ਨਹੀਂ ਮਿਲੀ। ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ 2 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 3 ਅਪ੍ਰੈਲ ਨੂੰ ਹੋਵੇਗੀ। ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਉਸ ਐਵੇਨਿਊ ਕੋਰਟ ਵੱਲੋਂ ਈਡੀ ਦੀ ਗ੍ਰਿਫਤਾਰੀ ਅਤੇ ਰਿਮਾਂਡ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਜਿਸ ’ਤੇ ਹਾਈਕੋਰਟ ਨੇ ਸੁਣਾਈ ਕਰਦਿਆਂ ਕੇਜਰੀਵਾਲ ਨੂੰ ਕੋਈ ਰਾਹਤ ਨਹੀਂ ਦਿੱਤੀ।

ਇਹ ਵੀ ਪੜ੍ਹੋ: CBSE ਨੇ ਇਹ ਜਮਾਤਾਂ ਦੀਆਂ ਕਿਤਾਬਾਂ ਬਦਲੀਆਂ, ਹੁਣੇ ਵੇਖਣ ਵਿਦਿਆਰਥੀ

 ਜਿਕਰਯੋਗ ਹੈ ਕਿ ਕੇਜਰੀਵਾਲ ਨੂੰ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿੱਚ 21 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਹੈ। ਅਰਵਿੰਦ ਕੇਜਰੀਵਾਲ ਈਡੀ ਦੀ ਹਿਰਾਸਤ ਤੋਂ ਸਰਕਾਰ ਚਲਾ ਰਹੇ ਹਨ।

LEAVE A REPLY

Please enter your comment!
Please enter your name here