ਲੋਕ ਸਭਾ ਚੋਣਾਂ ਸਬੰਧੀ ਆਈ ਵੱਡੀ ਅਪਡੇਟ

Lok Sabha Elections

ਚੋਣ ਕਮਿਸ਼ਨ 16 ਮਾਰਚ ਨੂੰ ਇੱਕ ਪ੍ਰੈਸ ਕਾਨਫਰੰਸ ਕਰਨਗੇ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਲੋਕ ਸਭਾ ਚੋਣਾਂ 2024 ਦਾ ਐਲਾਨ ਛੇਤੀ ਹੋਣ ਜਾ ਰਿਹਾ ਹੈ। ਚੋਣ ਕਮਿਸ਼ਨ ਨੇ ਆਮ ਚੋਣਾਂ 2024 ਅਤੇ ਵਿਧਾਨ ਸਭਾਵਾਂ ਦੇ ਕਾਰਜਕ੍ਰਮ ਦਾ ਐਲਾਨ ਕਰਨ ਲਈ ਸ਼ਨਿੱਚਰਵਾਰ, 16 ਮਾਰਚ ਨੂੰ ਇੱਕ ਪ੍ਰੈਸ ਕਾਨਫਰੰਸ ਕਰਨਗੇ। ਇਹ ਪ੍ਰੈਸ ਕਾਨਫਰੰਸ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਬਾਅਦ ਦੁਪਹਿਰ 3 ਵਜੇ ਤੋਂ ਸ਼ੁਰੂ ਹੋਵੇਗੀ। ਇਸ ਨੂੰ ਚੋਣ ਕਮਿਸ਼ਨ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਲਾਈਵ ਸਟ੍ਰੀਮ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਚੋਣ ਕਮਿਸ਼ਨਰ ਨੇ ਖੁਦ ਦਿੱਤੀ ਹੈ। Lok Sabha Elections

ਇਹ ਵੀ ਪੜ੍ਹੋ: ਲੋਕ ਸਭਾਂ ਚੋਣਾਂ ਤੋਂ ਪਹਿਲਾਂ ਰਾਜ ਕੁਮਾਰ ਚੱਬੇਵਾਲ ਆਪ ’ਚ ਹੋਏ ਸ਼ਾਮਲ, ਵਿਧਾਇਕੀ ਤੋਂ ਅਸਤੀਫ਼ਾ

ਜਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਹੀ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸੰਧੂ ਨੂੰ ਚੋਨ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਦੋਵਾਂ ਨੇ ਸ਼ੁੱਕਰਵਾਰ 15 ਮਾਰਚ ਨੂੰ ਅਹੁਦਾ ਸੰਭਾਲ ਲਿਆ ਸੀ। ਇਸ ਤੋਂ ਬਾਅਦ ਸੀਈਸੀ ਰਾਜੀਵ ਕੁਮਾਰ ਸਮੇਤ ਤਿੰਨੋਂ ਅਧਿਕਾਰੀਆਂ ਨੇ ਮੀਟਿੰਗ ਕਰਕੇ ਚੋਣ ਪ੍ਰੋਗਰਾਮ ਸਬੰਧੀ ਚਰਚਾ ਕੀਤੀ।

LEAVE A REPLY

Please enter your comment!
Please enter your name here