ਸਾਡੇ ਨਾਲ ਸ਼ਾਮਲ

Follow us

14.9 C
Chandigarh
Monday, February 2, 2026
More
    Home Breaking News ਮੁੱਖ ਮੰਤਰੀ ਮਾ...

    ਮੁੱਖ ਮੰਤਰੀ ਮਾਨ ਦੇ Dream Project ਨੂੰ ਝਟਕਾ, ਹਾਈਕੋਰਟ ਨੇ ਸੰਗਰੂਰ ਮੈਡੀਕਲ ਕਾਲਜ ਨਿਰਮਾਣ ’ਤੇ ਲਾਈ ਰੋਕ

    ਹਾਈਕੋਰਟ ਨੇ ਸੰਗਰੂਰ ਮੈਡੀਕਲ ਕਾਲਜ ਨਿਰਮਾਣ ’ਤੇ ਲਾਈ ਰੋਕ

    ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਸੰਗਰੂਰ ਮੈਡੀਕਲ ਕਾਲਜ ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਦੇ ਨਿਰਮਾਣ ’ਤੇ ਰੋਕ ਲਗਾ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਜ਼ਮੀਨ ਦੇ ਤਬਾਦਲੇ ਨੂੰ ਲੈ ਕੇ ਇਤਰਾਜ਼ ਉਠਾਇਆ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਜ਼ਮੀਨ ਗੁਰਦੁਆਰਾ ਸਾਹਿਬ ਦੀ ਹੈ। ਟਰੱਸਟ ਇਸ ਨੂੰ ਆਪਣੇ ਪੱਧਰ ’ਤੇ ਸਰਕਾਰ ਨੂੰ ਕਾਲਜ ਤਬਦੀਲ ਕਰਨ ਜਾਂ ਬਣਾਉਣ ਦੀ ਇਜਾਜ਼ਤ ਨਹੀਂ ਦੇ ਸਕਦਾ। ਜਿਸ ਤੋਂ ਬਾਅਦ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ।

    ਹਾਈਕੋਰਟ ’ਚ ਮਾਮਲਾ, ਫਿਰ ਵੀ ਮੁੱਖ ਮੰਤਰੀ ਨੇ ਰੱਖਿਆ ਨੀਂਹ ਪੱਥਰ

    ਸੀਐਮ ਭਗਵੰਤ ਮਾਨ ਨੇ 5 ਅਗਸਤ ਨੂੰ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਸੀ। ਹਾਲਾਂਕਿ, ਸ਼੍ਰੋਮਣੀ ਕਮੇਟੀ ਜੁਲਾਈ ਵਿੱਚ ਪਹਿਲਾਂ ਹੀ ਹਾਈਕੋਰਟ ਪਹੁੰਚ ਚੁੱਕੀ ਸੀ। ਸ਼੍ਰੋਮਣੀ ਕਮੇਟੀ ਨੇ ਇਹ ਜ਼ਮੀਨ ਗੁਰਦੁਆਰਾ ਟਰੱਸਟ ਦੀ ਤਰਫੋਂ ਪੰਜਾਬ ਸਰਕਾਰ ਨੂੰ ਤੋਹਫੇ ਵਜੋਂ ਦੇਣ ਦਾ ਵਿਰੋਧ ਕੀਤਾ ਸੀ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜ਼ਮੀਨ ਦੀ ਮਾਲਕੀ ਗੁਰਦੁਆਰੇ ਦੀ ਹੈ। ਇਹ ਗੁਰਦੁਆਰਾ ਐਸਜੀਪੀਸੀ ਅਧੀਨ ਆਉਂਦਾ ਹੈ। ਹਾਈ ਕੋਰਟ ਨੇ ਵੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਦੇ ਬਾਵਜੂਦ ਸੀਐਮ ਨੇ ਇੱਥੇ ਨੀਂਹ ਪੱਥਰ ਰੱਖਿਆ।

    ਮੈਡੀਕਲ ਕਾਲਜ ਅਤੇ ਹਸਪਤਾਲ 345 ਕਰੋੜ ਨਾਲ ਬਣ ਰਹੇ ਹਨ

    ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦੇ ਨਾਂਅ ’ਤੇ ਬਣ ਰਹੇ ਕਾਲਜ ’ਤੇ 345 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰੋਜੈਕਟ ਨੂੰ 31 ਮਾਰਚ 2023 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਵਿੱਚ ਅਗਲੇ ਸਾਲ 1 ਅਪ੍ਰੈਲ ਤੋਂ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਦੀਆਂ ਤਿਆਰੀਆਂ ਵੀ ਕੀਤੀਆਂ ਗਈਆਂ। ਇਹ ਮੈਡੀਕਲ ਕਾਲਜ 25 ਏਕੜ ਵਿੱਚ ਬਣ ਰਿਹਾ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here