ਮਾਨਸਾ ਦੇ ਬੀਰੇਵਾਲਾ ਡੋਗਰਾ ਸਕੂਲ ਦੇ ਮੁੱਖ ਗੇਟ ‘ਤੇ ਲਾਇਆ ਸ਼ਹੀਦ ਗੁਰਤੇਜ਼ ਸਿੰਘ ਦੇ ਨਾਂਅ ਵਾਲਾ ਬੋਰਡ
ਮਾਨਸਾ, (ਸੁਖਜੀਤ ਮਾਨ) ਪੰਜਾਬ ਸਰਕਾਰ ਵੱਲੋਂ ਭਾਰਤ ਚੀਨ ਸਰਹੱਦ ਤੇ ਸ਼ਹੀਦ ਹੋਣ ਵਾਲੇ ਪੰਜਾਬ ਦੇ ਚਾਰੇ ਜਵਾਨਾਂ ਦੇ ਪਿੰਡਾਂ ਵਿਚਲੇ ਸਰਕਾਰੀ ਸਕੂਲਾਂ ਦੇ ਨਾਮ ਹੁਣ ਉਨ੍ਹਾਂ ਦੇ ਨਾਵਾਂ ‘ਤੇ ਰੱਖਣ ਦਾ ਅਹਿਮ ਫੈਸਲਾ ਲਿਆ ਹੈ ਸਿੱਖਿਆ ਵਿਭਾਗ ਵੱਲੋਂ ਬਕਾਇਦਾ ਰੂਪ ਵਿੱਚ ਚਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਲਿਖਤੀ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ
ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ਵੱਲ੍ਹੋਂ ਜ਼ਾਰੀ ਪੱਤਰ ਤਹਿਤ ਮਾਨਸਾ ਜ਼ਿਲ੍ਹੇ ਦੇ ਸਕੂਲ ਦਾ ਨਾਮ ਸ਼ਹੀਦ ਗੁਰਤੇਜ ਸਿੰਘ ਸਰਕਾਰੀ ਮਿਡਲ ਸਕੂਲ ਬੀਰੇਵਾਲਾ ਡੋਗਰਾ, ਪਟਿਆਲਾ ਜ਼ਿਲ੍ਹੇ ਦੇ ਸਕੂਲ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸੀਲ, ਗੁਰਦਾਸਪੁਰ ਜ਼ਿਲ੍ਹੇ ਦੇ ਸਕੂਲ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਸਤਨਾਮ ਸਿੰਘ ਸਰਕਾਰੀ ਮਿਡਲ ਸਕੂਲ ਭੋਜ ਰਾਜ, ਸੰਗਰੂਰ ਜ਼ਿਲ੍ਹੇ ਦੇ ਸਕੂਲ ਦਾ ਨਾਮ ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਸਰਕਾਰੀ ਹਾਈ ਸਕੂਲ ਤੋਲਾਵਾਲ ਦੇ ਨਾਮ ਰੱਖਣ ਲਈ ਪ੍ਰਵਾਨਗੀ ਦੇ ਦਿੱਤੀ ਹੈ
ਸਿੱਖਿਆ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਹਰਦੀਪ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਦਫਤਰਾਂ ਵੱਲ੍ਹੋਂ ਲੋੜੀਂਦੀ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਿਸ ਨੂੰ ਅੱਜ ਕੱਲ੍ਹ ‘ਚ ਮੁਕੰਮਲ ਕਰ ਦਿੱਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਸਮੇਤ ਹੋਰਨਾਂ ਜ਼ਿਲਿਆਂ ‘ਚ ਵੀ ਇਨ੍ਹਾਂ ਸਕੂਲਾਂ ਦੀ ਬੇਹਤਰੀ ਲਈ ਸਿੱਖਿਆ ਅਧਿਕਾਰੀ ਨੱਠ ਭੱਜ ਕਰ ਰਹੇ ਹਨ ਸਿੱਖਿਆ ਅਫਸਰ ਸੈਕੰਡਰੀ ਸੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾਂ ਕਰਦਿਆਂ ਲੋੜੀਂਦੀ ਸਾਰੀਆਂ ਕਾਰਵਾਈਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ
ਅੱਜ ਬਕਾਇਦਾ ਰੂਪ ਵਿੱਚ ਸਕੂਲ ਦੇ ਗੇਟ ਤੇ ਸ਼ਹੀਦ ਗੁਰਤੇਜ ਸਿੰਘ ਸਰਕਾਰੀ ਮਿਡਲ ਸਕੂਲ ਬੀਰੇਵਾਲਾ ਡੋਗਰਾ ਦਾ ਨਾਂਅ ਪਾ ਦਿੱਤਾ ਗਿਆ ਹੈ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਗਰੂਪ ਭਾਰਤੀ ਅਤੇ ਜ਼ਿਲ੍ਹਾ ਗਾਈਡੈਂਸ ਤੇ ਕੌਸਲਰ ਨਰਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਵਿਭਾਗ ਵੱਲੋ ਸਕੂਲ ਨੂੰ ਹੋਰ ਬੇਹਤਰ ਬਣਾਉਣ ਲਈ ਹਰ ਉਪਰਾਲੇ ਕੀਤੇ ਜਾਣਗੇ ਸਕੂਲ ਦੇ ਇੰਚਾਰਜ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਾਣ ਹੈ ਕਿ ਸ਼ਹੀਦ ਗੁਰਤੇਜ ਸਿੰਘ ਇਸ ਸਕੂਲ ਵਿੱਚ ਅੱਠਵੀਂ ਕਲਾਸ ਤੱਕ ਪੜ੍ਹਿਆਂ ਹੈ,ਉਨ੍ਹਾਂ ਤੋ ਪ੍ਰੇਰਨਾ ਲੈਕੇ ਇਸ ਸਕੂਲ ਦੇ ਵਿਦਿਆਰਥੀਆਂ ਚ ਵੀ ਦੇਸ਼ ਭਗਤੀ ਪ੍ਰੇਰਨਾ ਹੋਰ ਵਧੇਗੀ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।