ਪਾਕਿਸਤਾਨ ਦੇ ਲਾਹੌਰ ‘ਚ ਬੰਬ ਧਮਾਕਾ, 3 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

pak

 3 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ (Bomb Blast in Lahore )

(ਏਜੰਸੀ) ਲਾਹੌਰ। ਪਾਕਿਸਤਾਨ ਦੇ ਲਾਹੌਰ ਦੇ ਅਨਾਰਕਲੀ ਬਾਜ਼ਾਰ ‘ਚ ਵੀਰਵਾਰ ਨੂੰ ਹੋਏ ਬੰਬ ਧਮਾਕੇ ‘ਚ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਲੋਕ ਜ਼ਖਮੀ ਹੋ ਗਏ ਹ। ਲਾਹੌਰ ਪੁਲਿਸ ਦੇ ਬੁਲਾਰੇ ਰਾਣਾ ਆਰਿਫ਼ ਨੇ ਜ਼ਖਮੀਆਂ ਅਤੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਜ਼ਿਆਦਾਤਰ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਇਹ ਬਾਜ਼ਾਰ ਬਹੁਤ ਭੀੜ ਵਾਲਾ ਹੈ ਅਤੇ ਇੱਥੇ ਪਾਰਕਿੰਗ ਦੀ ਕੋਈ ਸਹੂਲਤ ਨਹੀਂ ਹੈ। ਇੱਥੇ ਇੱਕ ਬਾਈਕ ਬੇਤਰਤੀਬ ਆਵਾਜਾਈ ਦੇ ਵਿਚਕਾਰ ਖੜੀ ਸੀ। ਇਸ ਵਿੱਚ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਲਗਾਇਆ ਗਿਆ ਸੀ। (Bomb Blast in Lahore)

ਘਟਨਾ ਤੋਂ ਤੁਰੰਤ ਬਾਅਦ ਲਾਹੌਰ ਦੇ ਡਿਪਟੀ ਕਮਿਸ਼ਨਰ ਉਮਰ ਸ਼ੇਰ ਚੱਠਾ ਨੇ ਇਲਾਕੇ ਵਿੱਚ ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰਨ ਅਤੇ ਪੂਰੇ ਇਲਾਕੇ ਦੀ ਤਲਾਸ਼ੀ ਲੈਣ ਦੇ ਨਿਰਦੇਸ਼ ਦਿੱਤੇ ਹਨ। ਬੁਜ਼ਦਾਰ ਨੇ ਇਸ ਮਾਮਲੇ ਵਿੱਚ ਪੁਲਿਸ ਤੋਂ 24 ਘੰਟਿਆਂ ਵਿੱਚ ਰਿਪੋਰਟ ਤਲਬ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਕੁਝ ਹੋਰ ਹਿੱਸਿਆਂ ਵਿੱਚ ਵੀ ਇਸ ਤਰ੍ਹਾਂ ਦੇ ਹਮਲੇ ਹੋ ਸਕਦੇ ਹਨ। ਇਸ ਲਈ ਫੌਜ ਦੇ ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਜਖਮੀਆਂ ਨੂੰ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ ਹੈ।

ਹਾਲੇ ਤੱਕ ਕਿਸੇ ਵੀ ਅੱਤਵਾਦੀ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਸਿੱਧਾ ਅਤੇ ਪਹਿਲਾ ਸ਼ੱਕ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਯਾਨੀ ਟੀ.ਟੀ.ਪੀ. ‘ਤੇ ਹੈ। ਪਾਕਿਸਤਾਨ ਸਰਕਾਰ ਅਤੇ ਟੀਟੀਪੀ ਵਿਚਾਲੇ ਜੰਗਬੰਦੀ ਸਮਝੌਤਾ ਪਿਛਲੇ ਮਹੀਨੇ ਖਤਮ ਹੋ ਗਿਆ ਸੀ। ਉਦੋਂ ਟੀਟੀਪੀ ਨੇ ਧਮਕੀ ਦਿੱਤੀ ਸੀ ਕਿ ਉਹ ਹੁਣ ਪਾਕਿਸਤਾਨ ਸਰਕਾਰ ਨੂੰ ਸ਼ੀਸ਼ਾ ਦਿਖਾਏਗੀ ਕਿ ਉਹ ਇਸਲਾਮ ਦੇ ਨਾਂਂ ‘ਤੇ ਲੋਕਾਂ ਨਾਲ ਕਿਵੇਂ ਧੋਖਾ ਦੇ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ