ਸ੍ਰੀ ਮੁਕਤਸਰ ਸਾਹਿਬ (ਸੁਖਜੀਤ ਮਾਨ)। ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਦੀਪ ਕੰਪਨੀ ਦੀ ਬੱਸ ਨਹਿਰ ’ਚ ਡਿੱਗ ਪਈ। ਮੌਕੇ ’ਤੇ ਪੁੱਜੇ ਲੋਕਾਂ ਵੱਲੋਂ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ। ਘਟਨਾ ਮੌਕੇ ਜ਼ਿਆਦਾ ਮੀਂਹ ਪੈਣ ਕਾਰਨ ਰਾਹਤ ਕਾਰਜਾਂ ’ਚ ਅੜਿੱਕਾ ਪੈਦਾ ਹੋ ਰਿਹਾ ਹੈ ਪਰ ਫਿਰ ਵੀ ਲੋਕਾਂ ਵੱਲੋਂ ਸਵਾਰੀਆਂ ਨੂੰ ਬਾਹਰ ਕੱਢਣ ਲਈ ਪੂਰੀ ਵਾਹ ਲਾਈ ਜਾ ਰਹੀ ਹੈ। (Bus in canal)
ਵੇਰਵਿਆਂ ਮੁਤਾਬਿਕ ਦੀਪ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ਝਬੇਲਵਾਲੀ ਕੋਲ ਨਹਿਰ ’ਚ ਡਿੱਗ ਗਈ। ਪਤਾ ਲੱਗਿਆ ਹੈ ਕਿ ਇਸ ਘਟਨਾਂ ’ਚ ਦੋ ਜਣਿਆਂ ਦੀ ਮੌਤ ਹੋ ਗਈ ਜਿਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਰੂਹੀ ਦੁੱਗ ਨੇ ਕੀਤੀ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ੳੁੱਧਰ ਇਸ ਘਟਨਾ ਸਬੰਧੀ ਅਫਸੋਸ ਜਾਹਿਰ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਕੋਟਕਪੂਰਾ-ਸ੍ਰੀ ਮੁਕਤਸਰ ਸਾਹਿਬ ਰੋਡ ’ਤੇ ਸਵਾਰੀਆਂ ਦੀ ਭਰੀ ਬੱਸ ਨਹਿਰ ’ਚ ਡਿੱਗਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਉਨ੍ਹਾਂ ਦੱਸਿਆ ਕਿ ਬਚਾਅ ਕਾਰਜ਼ ਜਾਰੀ ਹਨ। ਉਨ੍ਹਾਂ ਗੋਤਾਖੋਰਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਘਟਨਾ ਸਥਾਨ ’ਤੇ ਪੁੱਜਣ ਅਤੇ ਜ਼ਖਮੀਆਂ ਦੇ ਇਲਾਜ ਲਈ ਹਸਪਤਾਲ ਪ੍ਰਬੰਧਕਾਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ।