ਭਿਆਨਕ ਸੜਕ ਹਾਦਸੇ ਤੋਂ ਬਾਅਦ ਕਾਰ ਨੂੰ ਲੱਗੀ ਅੱਗ

Road Accident

ਲੁਧਿਆਣਾ। ਫਿਰੋਜ਼ਪੁਰ ਰੋਡ ’ਤੇ ਇਆਲੀ ਚੌਂਕ ਨੇੜੇ ਬੀਤੀ ਰਾਤ ਤੇਜ਼ ਰਫ਼ਤਾਰ ਨਾਂਲ ਜਾ ਰਹੀ ਕਾਰ ਬੇਕਾਬੂ ਹੋਣ ਕਾਰਨ ਡਿਵਾਈਡਰ ਨਾਲ ਟਕਰਾ ਗਈ। (Road Accident) ਇਹ ਟੱਕਰ ਐਨੀ ਭਿਆਨਕ ਸੀ ਕਿ ਕਾਰ ਦੇ ਬੋਨਟ ’ਚ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਕਾਰ ਧੂੰ ਧੂੰ ਕਰਕੇ ਸੜਨ ਲੱਗੀ।

ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। ਰਾਹਗੀਰਾਂ ਨੇ ਰਾਹਤ ਕਾਰਜ ਚਲਾਉਂਦਿਆਂ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ’ਤੇ ਮੌਜ਼ੂਦ ਲੋਕਾਂ ਨੇ ਦੱਸਿਆ ਕਿ ਦੋ ਵਿਦੇਸ਼ੀ ਨਾਈਜ਼ੀਰੀਅਨ ਵਿਦਿਆਰਥੀ ਮਸਤੀ ਕਰ ਰਹੇ ਸਨ ਅਤੇ ਤੇਜ਼ ਰਫ਼ਤਾਰ ਨਾਲ ਕਾਰ ਚਲਾ ਰਹੇ ਸਨ। ਅਜਿਹਾ ਲੱਗ ਰਿਹਾ ਸੀ ਕਿ ਉਹ ਨਸ਼ੇ ਦੀ ਹਾਲਤ ਵਿੱਚ ਹੋਣ। ਮਸਤੀ ’ਚ ਹੋਣ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਹਾਦਸੇ ਦਾ ਸ਼ਿਕਾਰ ਹੋ ਗਈ। (Road Accident)

Also Read : ਕੇਂਦਰ ਦੀ ਵਿਕਸਿਤ ਭਾਰਤ ਸੰਕਲਪ ਯਾਤਰਾ ਪੰਜਾਬ ’ਚ ‘ਬੈਨ’, ਜਾਣੋ ਕੀ ਹੈ ਕਾਰਨ

ਇੱਕ ਵਿਦਿਾਆਰਥੀ ਮੌਕੇ ਤੋਂ ਭੱਜ ਗਿਆ ਜਦੋਂਕਿ ਦੂਜੇ ਨੂੰ ਲੋਕਾਂ ਨੇ ਬਾਹਰ ਕੱਢਿਆ, ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ। ਬਚਾਅ ਕਾਰਜ ’ਚ ਜੁਟੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਇਸ ਹਾਦਸੇ ਕਾਰਨ ਫਿਰੋਜ਼ਪੁਰ ਰੋਡ ’ਤੇ ਟਰੈਫਿਕ ਜਾਮ ਹੋ ਗਿਆ ਜਿਸ ਨੂੰ ਬਾਅਦ ਵਿੱਚ ਕੰਟਰੋਲ ਕੀਤਾ ਗਿਆ।

LEAVE A REPLY

Please enter your comment!
Please enter your name here