ਸੜਕ ਕਿਨਾਰੇ ਦਰੱਖਤ ਨਾਲ ਟਕਰਾਈ ਕਾਰ, ਦੋ ਦੀ ਮੌਤ

Accident

(ਸੱਚ ਕਹੂੰ ਨਿਊਜ਼) ਕਪੂਰਥਲਾ। ਕਪੂਰਥਲਾ ’ਚ ਭਿਆਨਕ ਸੜਕ ਹਾਦਸੇ (Accident ) ’ਚ ਦੋ ਜਣਿਆਂ ਦੀ ਮੌਤ ਹੋ ਗਈ। ਇਹ ਹਾਦਸਾ ਕਪੂਰਥਲਾ ਦੇ ਪਿੰਡ ਤਾਸ਼ਪੁਰ ਮੋੜ ਨੇੜੇ ਅੱਜ ਸਵੇਰੇ ਵਾਪਰਿਆ। ਜਦੋਂ ਇੱਕ ਤੇਜ਼ ਰਫ਼ਤਾਰ ਸਵਿਫ਼ਟ ਕਾਰ ਸੜਕ ਕਿਨਾਰੇ ਖੜੇ ਦਰੱਖਤ ਨਾਲ ਜਾ ਟਕਰਾਈ। ਹਾਦਸਾ ਐਨਾ ਭਿਆਨਕ ਸੀ ਕਿ ਮੌਕੇ ’ਤੇ ਦੋ ਜਣਿਆਂ ਦੀ ਮੌਕੇ ਹੋ ਗਈ। ਮ੍ਰਿਤਕਾਂ ਦੀ ਪਛਾਣ ਜੋਗਾ ਸਿੰਘ ਵਾਸੀ ਪੱਟੀ ਸ਼ਾਲਾ ਨਗਰ ਮਲਸੀਆਂ (ਜਲੰਧਰ) ਅਤੇ ਰਘਬੀਰ ਸਿੰਘ ਵਾਸੀ ਅਕਾਲਪੁਰ ਮਲਸੀਆਂ (ਜਲੰਧਰ) ਵਜੋਂ ਹੋਈ ਹੈ।

Accident : ਇੱਕੋ ਪਿੰਡ ਦੇ ਰਹਿਣ ਵਾਲੇ ਹਨ ਦੋਵੇਂ ਮ੍ਰਿਤਕ

ਦੱਸਿਆ ਜਾਂਦਾ ਹੈ ਕਿ ਕਾਰ ਡਰਾਈਵਰ ਨੂੰ ਨੀਂਦ ਆ ਗਈ ਸੀ ਤੇ ਕਾਰ ਬੇਕਾਬੂ ਹੋ ਕੇ ਸਿੱਧੀ ਦਰੱਖਤ ਨਾਲ ਜਾ ਟਕਰਾਈ। ਹਾਦਸਾ ਐਨਾ ਭਿਆਨਕ ਸੀ ਕਿ ਕਾਰ ਬੁਰੀ ਤਰਾਂ ਨੁਕਸਾਨ ਗਈ ਤੇ ਹਾਦਸੇ ਤੋਂ ਬਾਅਦ ਦੋਵਾਂ ਦੀਆਂ ਲਾਸ਼ਾਂ ਨੂੰ ਕਟਰ ਦੀ ਮੱਦਦ ਨਾਲ ਕਾਰ ‘ਚੋਂ ਬਾਹਰ ਕੱਢਣਾ ਪਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੱਲਾ ਚੌਂਕੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਵੋ : ਸੜਕ ਹਾਦਸੇ ‘ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ, 2 ਗੰਭੀਰ ਜਖ਼ਮੀ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਅਚਾਨਕ ਹੀ ਵਾਪਰੇ ਇੱਕ ਸੜਕ ਹਾਦਸੇ (Accident) ’ਚ ਜ਼ਿਲੇ ਦੇ ਪਿੰਡ ਛਪਾਰ ਦੇ ਇੱਕ ਨੌਜਵਾਨ ਦੀ ਮੌਤ ਤੇ ਦੋ ਜਣਿਆਂ ਦੇ ਗੰਭੀਰ ਰੂਪ ਵਿੱਚ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਵਾਸੀਆਂ ਮੁਤਾਬਕ ਤਿੰਨੋਂ ਜਣੇ ਇੱਕੋ ਮੋਟਰਸਾਇਕਲ ’ਤੇ ਸਵਾਰ ਹੋ ਕੇ ਕਿਸੇ ਧਾਰਮਿਕ ਸਥਾਨ ’ਤੇ ਨਤਮਸਤਕ ਹੋਣ ਜਾ ਰਹੇ ਸਨ।

Road Accident
Road Accident

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਤਿੰਨ ਨੌਜਵਾਨ ਇੱਕ ਮੋਟਰਸਾਇਕਲ ’ਤੇ ਸਵਾਰ ਹੋ ਕੇ ਧਾਰਮਿਕ ਅਸਥਾਨ ਰਾੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਅਚਾਨਕ ਹੀ ਉਨਾਂ ਦਾ ਮੋਟਰਸਾਇਕਲ ਬੇਕਾਬੂ ਹੋ ਕੇ ਸੜਕ ਕਿਨਾਰੇ ਖੜੇ ਦਰਖ਼ਤਾਂ ਨਾਲ ਟਕਰਾ ਗਿਆ, ਜਿਸ ਕਾਰਨ ਮੋਟਰਸਾਇਕਲ ’ਤੇ ਸਵਾਰ ਤਿੰਨੋਂ ਨੌਜਵਾਨ ਵੀ ਗੰਭੀਰ ਰੂਪ ਵਿੱਖ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਰਾਹਗੀਰਾਂ ਦੁਆਰਾ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਜ਼ੇਰੇ ਇਲਾਜ਼ ਜਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਇੱਕ ਨੌਜਵਾਨ ਦਮ ਤੋੜ ਗਿਆ। ਜਦਕਿ ਉਸਦੇ ਦੋਵੇਂ ਸਾਥੀ ਇਲਾਜ਼ ਅਧੀਨ ਹਨ। ਮਿ੍ਰਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ ਜੋ ਸੀਨੀਅਰ ਸੈਕੰਡਰੀ ਸਕੂਲ ਛਪਾਰ ਵਿਖੇ ਬਾਰਵੀਂ ਜਮਾਤ ਦਾ ਵਿਦਿਆਰਥੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ