ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਬਾਰਡਰ ਮੋਰਚੇ ’ਚ ਸ਼ਾਮਲ ਹੋਣ ਲਈ ਰਵਾਨਾ

Farmers Protest
ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਬਾਰਡਰ ਮੋਰਚੇ ’ਚ ਸ਼ਾਮਲ ਹੋਣ ਲਈ ਰਵਾਨਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ-ਮਜ਼ਦੂਰ ਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਮੋਰਚੇ ’ਚ ਅੰਮ੍ਰਿਤਸਰ ਤੋਂ ਪਹੁੰਚੇ

(ਅਜਯ ਕਮਲ) ਰਾਜਪੁਰਾ। Farmers Protest ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅਗਵਾਹੀ ’ਚ, ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸਮੂਹ ਜਥੇਬੰਦੀਆਂ ਵੱਲੋਂ 2 ਜੂਨ ਨੂੰ ਮੋਰਚੇ ਵਿਚ ਵੱਡੇ ਜਥੇ ਸ਼ਾਮਲ ਕਰਨ ਦੇ ਪ੍ਰੋਗਰਾਮ ਤਹਿਤ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਦੀ ਅਗਵਾਈ ਹੇਠ ਸੈਂਕੜੇ ਟਰੈਕਟਰ-ਟਰਾਲੀਆਂ ਰਾਹੀਂ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਅਤੇ ਔਰਤਾਂ ਦਾ ਕਾਫ਼ਲਾ ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। Farmers Protest

ਇਹ ਵੀ ਪੜ੍ਹੋ: 500 Rupees Note: ਆਰਬੀਆਈ ਨੇ 2000 ਨੋਟ ਤੋਂ ਬਾਅਦ 500 ਦੇ ਨੋਟ ‘ਤੇ ਦਿੱਤਾ ਵੱਡਾ ਅਪਡੇਟ, ਪੜ੍ਹੋ ਪੂਰੀ ਖਬਰ

ਇਸ ਮੌਕੇ ਆਗੂਆਂ ਨੇ ਪਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਾਂ ਨੇ ਸਾਧਾਰਨ ਪੱਧਰ ਦੀ ਗਿਣਤੀ ਵਿੱਚ ਵੋਟਾਂ ਪਾਉਣ ਵਿੱਚ ਹਿੱਸਾ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕ ਇਸ ਗੱਲ ਨੂੰ ਸਮਝ ਰਹੇ ਹਨ ਕਿ ਉਨ੍ਹਾਂ ਦੇ ਮਸਲਿਆਂ ਦਾ ਹੱਲ ਸੰਘਰਸ਼ ਤੇ ਟੇਕ ਰੱਖ ਕੇ ਹੋਣਾ ਹੈ।

ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਕਿਸੇ ਵੀ ਗਠਬੰਧਨ ਦੀ ਬਣੇ ਅੰਦੋਲਨ ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਅਤੇ ਉਸ ਅੱਗੇ ਸਭ ਤੋਂ ਪਹਿਲਾ ਸਵਾਲ ਸਾਰੀਆਂ ਫ਼ਸਲਾਂ ਦੀ ਐਮਐਸਪੀ ਤੇ ਖਰੀਦ ਦਾ ਗਰੰਟੀ ਕਾਨੂੰਨ ਅਤੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਲਾਗੂ ਕਰਵਾਉਣ, ਕਿਸਾਨ ਮਜਦੂਰ ਦੀ ਕਰਜ਼ਾ ਮੁਕਤੀ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜਗਾਰ ਅਤੇ ਦਿਹਾੜੀ 700 ਰੁਪਏ, ਕਿਸਾਨ ਮਜ਼ਦੂਰ ਲਈ ਪੈਨਸ਼ਨ, ਫਸਲੀ ਬੀਮਾ ਯੋਜਨਾ, ਸੰਵਿਧਾਨ ਦੀ 5ਵੀਂ ਸੂਚੀ ਲਾਗੂ ਕਰਵਾਉਣ ਦੀ ਆਦਿਵਾਸੀਆਂ ਦੀ ਚਰੋਕਲੀ ਮੰਗ ਸਮੇਤ 10 ਅਹਿਮ ਮੰਗਾਂ ਦੇ ਹੱਲ ਕਰਨ ਦਾ ਹੋਵੇਗਾ। Farmers Protest

ਇਸ ਮੌਕੇ ਜ਼ਿਲ੍ਹਾ ਆਗੂ ਬਲਦੇਵ ਸਿੰਘ ਬੱਗਾ, ਸੁਖਦੇਵ ਸਿੰਘ ਚਾਟੀਵਿੰਡ, ਕੰਧਾਰ ਸਿੰਘ ਭੋਇਵਾਲ, ਅਮਨਿੰਦਰ ਸਿੰਘ ਮਾਲੋਵਾਲ, ਚਰਨ ਸਿੰਘ ਕਲੇਰ ਘੁੰਮਾਣ, ਅਮਰੀਕ ਸਿੰਘ ਜਮਾਲਪੁਰ, ਰਣਜੀਤ ਸਿੰਘ ਚਾਟੀਵਿੰਡ, ਸੁਖਦੇਵ ਸਿੰਘ ਕਾਜ਼ੀਕੋਟ, ਗੁਰਬਾਜ਼ ਸਿੰਘ ਭੁੱਲਰ, ਮੁਖਤਾਰ ਸਿੰਘ ਭਗਵਾਂ ਤੋਂ ਇਲਾਵਾ ਹਜ਼ਾਰਾਂ ਕਿਸਾਨ ਮਜ਼ਦੂਰ ਤੇ ਔਰਤਾਂ ਕਾਫਲੇ ਦੇ ਰੂਪ ਵਿਚ ਸ਼ਮੂਲੀਅਤ ਕੀਤੀ ।

LEAVE A REPLY

Please enter your comment!
Please enter your name here