ਸਾਡੇ ਨਾਲ ਸ਼ਾਮਲ

Follow us

12.7 C
Chandigarh
Monday, February 2, 2026
More
    Home Breaking News ਖਰੜ ਥਾਣੇ ’ਚ ਤ...

    ਖਰੜ ਥਾਣੇ ’ਚ ਤਾਇਨਾਤ ਪੁਲਿਸ ਮੁਲਾਜ਼ਮ ਵਿਰੁੱਧ ਰਿਸ਼ਵਤ ਮੰਗਣ ’ਤੇ ਮਾਮਲਾ ਦਰਜ

    Bribe

    ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦਿੱਤੇ ਸੀ ਸਖਤ ਆਦੇਸ (Bribe)

    (ਐੱਮ ਕੇ ਸਾਇਨਾ) ਮੋਹਾਲੀ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ’ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ (Bribe) ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਪਰਮਜੀਤ ਸਿੰਘ ਵੱਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਈਰਲ ਕਰ ਦਿੱਤੀ ਗਈ ਸੀ। ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿੱਚ ਆ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਸਐਸਪੀ ਮੋਹਾਲੀ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ।

    ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਆਪ ਸੰਸਦ ਮੈਂਬਰ ਦਾ ਫੇਸਬੁੱਕ ਪੇਜ ਕੀਤਾ ਹੈਕ

    ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫਆਈਆਰ ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭਿ੍ਰਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀ ਸ਼ਿਕਾਇਤਾਂ ਦਰਜ ਕਰ ਸਕਦੇ ਹਨ।

    LEAVE A REPLY

    Please enter your comment!
    Please enter your name here