ਜਲਾਲਾਬਾਦ (ਰਜਨੀਸ਼ ਰਵੀ) ਵਿਧਾਨ ਸਭਾ ਹਲਕਾ ਜਲਾਲਾਬਾਦ (Jalalabad News) ਦੇ ਵੈਰੋਕੇ ਥਾਣਾ ਅਧੀਨ ਪੈਂਦੇ ਪਿੰਡ ਢਾਬ ਖੁਸ਼ਹਾਲ ਜੋਈਆ ‘ਚ ਜੋ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਹਮਲੇ ‘ਚ ਦੋ ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ । ਥਾਣਾ ਵੈਰੋਕੇ ਵੱਲੋਂ ਕਾਰਵਾਈ ਕਰਦਿਆ ਨਜਾਇਜ਼ ਹਥਿਆਰਾਂ ਨਾਲ ਫਾਇਰਿੰਗ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਦੇ ਨਾਲ-ਨਾਲ ਕੁਝ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਢਾਬ ਖੁਸ਼ਹਾਲ ਜੋਈਆ (Jalalabad News) ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਦੋਂ ਸੁਰਿੰਦਰ ਸਿੰਘ ਅਤੇ ਉਸ ਦਾ ਗੁਆਂਢੀ ਕੁਲਵੰਤ ਸਿੰਘ ਘਰੋਂ ਬਾਹਰ ਨਿਕਲੇ ਤਾਂ ਉਨ੍ਹਾਂ ਨੇ 3 ਮੋਟਰਸਾਈਕਲਾਂ ‘ਤੇ 9 ਨੌਜਵਾਨਾਂ ਨੂੰ ਦੇਖਿਆ, ਜਿਨ੍ਹਾਂ ਦੇ ਹੱਥਾਂ ‘ਚ ਹਥਿਆਰ ਸਨ। ਦੋਵਾਂ ਨੇ ਉਨ੍ਹਾਂ ਨੂੰ ਰੋਕ ਕੇ ਆਉਣ ਦਾ ਕਾਰਨ ਪੁੱਛਿਆ। ਜਿਸ ਤੇ ਉਨ੍ਹਾਂ ’ਤੇ ਗੋਲੀਆ ਚਲਾ ਦਿੱਤੀਆ, ਗੋਲੀਆਂ ਦੀ ਆਵਾਜ਼ ਸੁਣ ਕੇ ਭਤੀਜਾ ਕੁਲਵੰਤ ਆ ਗਿਆ।
Jalalabad News
ਇੱਕ ਗੋਲੀ ਸੁਰਿੰਦਰ ਦੇ ਸੱਜੇ ਹੱਥ ਦੀ ਉਂਗਲੀ ਨੂੰ ਛੂਹ ਕੇ ਨਿਕਲ ਗਈ ਅਤੇ ਦੂਜੀ ਗੋਲੀ ਕੁਲਵੰਤ ਦੀ ਬਾਂਹ ਵਿੱਚ ਲੱਗੀ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ 336, 323, 149 ਅਤੇ 25/27/54/59 ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਸੁਨੀਲ, ਮਨਪ੍ਰੀਤ ਸਿੰਘ ਪੁੱਤਰ ਪ੍ਰੀਤਮ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਢਾਬ ਖੁਸ਼ਹਾਲ ਜੋਈਆ ਅਤੇ ਸੋਨੂੰ ਸਿੰਘ ਵਾਸੀ ਅੰਬਾ ਵਾਲੀ ਢਾਣੀ ਕਾਠਗੜ੍ਹ ਸਮੇਤ 4-5 ਅਣਪਛਾਤੇ ਵਿਅਕਤੀਆਂ ਵਜੋਂ ਹੋਈ ਹੈ।