ਬਰਨਾਲਾ ’ਚ ਅਫ਼ਰੀਕਨ ਸਵਾਈਨ ਫ਼ੀਵਰ ਦਾ ਕੇਸ ਮਿਲਿਆ

African swine fever

ਬਰਨਾਲਾ ਦੇ ਪਿੰਡ ਧਨੌਲਾ ‘ਚੋਂ ਭੇਜੇ ਸੈਂਪਲ ’ਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਹੋਈ ਪੁਸ਼ਟੀ

  • ਪਹਿਲਾਂ ਪ੍ਰਭਾਵਿਤ ਹੋਏ 6 ਜ਼ਿਲ੍ਹਿਆਂ ਵਿੱਚੋਂ ਦੁਬਾਰਾ ਭੇਜੇ ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ
  • ਪਸ਼ੂ ਪਾਲਣ ਮੰਤਰੀ ਵੱਲੋਂ ਸੂਰ ਪਾਲਕਾਂ ਨੂੰ ਬੀਮਾਰੀ ਤੋਂ ਬਚਾਅ ਲਈ ਇਹਤਿਆਤ ਵਰਤਣ ਦੀ ਅਪੀਲ*

(ਜਸਵੀਰ ਸਿੰਘ ਗਹਿਲ) ਬਰਨਾਲਾ। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਪਿੰਡ ਧਨੌਲਾ ਵਿੱਚੋਂ ਭੇਜੇ ਗਏ ਸੂਰ ਦੇ ਸੈਂਪਲ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ (African Swine fever In Barnala) ਦੀ ਪੁਸ਼ਟੀ ਹੋਈ ਹੈ ਜਿਸ ਪਿੱਛੋਂ ਇਸ ਖੇਤਰ ਨੂੰ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚੋਂ ਵੀ ਤਿੰਨ ਸ਼ੱਕੀ ਸੈਂਪਲ ਭੇਜੇ ਗਏ ਸਨ ਪਰ ਸਾਰੇ ਸੈਂਪਲ ਨੈਗੇਟਿਵ ਆਏ ਹਨ।

African swine fever

ਕੈਬਨਿਟ ਮੰਤਰੀ ਨੇ ਦੱਸਿਆ ਕਿ ਭੋਪਾਲ ਦੀ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)- ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਵੱਲੋਂ ਇਹ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿੰਡ ਧਨੌਲਾ ਵਿੱਚ ਬੀਮਾਰੀ ਦੇ ਕੇਂਦਰ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ “ਸੰਕ੍ਰਮਣ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ “ਨਿਗਰਾਨੀ ਜ਼ੋਨ” ਐਲਾਨਿਆ ਗਿਆ ਹੈ।

ਵਿਭਾਗ ਦੇ ਮੁਲਾਜ਼ਮਾਂ ਨੂੰ ਨਿਗਰਾਨੀ ਜ਼ੋਨ ਵਿੱਚ ਵੀ ਕਰੜੀ ਨਜ਼ਰ ਰੱਖਣ ਦੀ ਹਦਾਇਤ

ਇਸ ਖੇਤਰ ਤੋਂ ਕੋਈ ਜ਼ਿੰਦਾ/ਮਰਿਆ ਸੂਰ, ਸੂਰ ਦਾ ਮੀਟ ਜਾਂ ਉਸ ਨਾਲ ਕੋਈ ਸਬੰਧਿਤ ਸਮੱਗਰੀ ਨਾ ਬਾਹਰ ਲਿਜਾਈ ਜਾਵੇਗੀ ਅਤੇ ਨਾ ਅੰਦਰ ਲਿਆਂਦੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਮੁਲਾਜ਼ਮਾਂ ਨੂੰ ਨਿਗਰਾਨੀ ਜ਼ੋਨ ਵਿੱਚ ਵੀ ਕਰੜੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ। ਪਹਿਲਾਂ ਪ੍ਰਭਾਵਿਤ ਹੋਏ ਛੇ ਜ਼ਿਲ੍ਹਿਆਂ ਦਾ ਵੇਰਵਾ ਦਿੰਦਿਆਂ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ, ਫ਼ਤਹਿਗੜ੍ਹ ਸਾਹਿਬ, ਐਸ.ਬੀ.ਐਸ. ਨਗਰ. ਫ਼ਾਜ਼ਿਲਕਾ, ਫ਼ਰੀਦਕੋਟ ਅਤੇ ਮਾਨਸਾ ਦੇ ਐਲਾਨੇ ਗਏ ਸੰਕ੍ਰਮਿਤ ਜ਼ੋਨਾਂ ਵਿੱਚ ਸੂਰਾਂ ਦੀ ਕੱਲਿੰਗ ਕੀਤੀ ਜਾ ਚੁੱਕੀ ਹੈ ਤਾਂ ਜੋ ਬਿਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਇਸ ਪਿੱਛੋਂ ਇਨ੍ਹਾਂ ਥਾਵਾਂ ਤੋਂ ਦੁਬਾਰਾ ਭੇਜੇ ਗਏ ਸੈਂਪਲ ਨੈਗੇਟਿਵ ਪਾਏ ਗਏ ਹਨ।

ਇਹ ਵੀ ਪੜ੍ਹੋ : BSF ਨੇ ਪਾਕਿਸਤਾਨੀ ਡਰੋਨ ਨੂੰ ਖਦੇੜਿਆ

ਸਾਵਧਾਨੀ ਨਾਲ ਹੀ ਬਿਮਾਰੀ ਤੋਂ ਬਚਇਆ ਜਾ ਸਕਦਾ ਹੈ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਸੂਰਾਂ ਨੂੰ ਇਧਰ-ਉਧਰ ਨਾ ਲਿਜਾਣ, ਸੂਰ ਵਪਾਰੀਆਂ ਜਾਂ ਕਾਰੋਬਾਰੀਆਂ ਨੂੰ ਆਪਣੇ ਫ਼ਾਰਮਾਂ ‘ਤੇ ਆਉਣ ਤੋਂ ਸਖ਼ਤੀ ਨਾਲ ਰੋਕਣ ਅਤੇ ਸੂਰਾਂ ਦੀ ਖ਼ੁਰਾਕ ਵੀ ਆਪਣੇ ਫ਼ਾਰਮ ‘ਤੇ ਹੀ ਤਿਆਰ ਕਰਨ ਕਿਉਂ ਜੋ ਸਾਵਧਾਨੀ ਅਪਣਾਉਣ ਨਾਲ ਹੀ ਇਸ ਬੀਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here