ਤਹਿਸੀਲਦਾਰ ਦੇ ਰੀਡਰ ਤੇ ਕਾਨੂੰਗੋ ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ

Bribe

(ਸਤਪਾਲ ਥਿੰਦ) ਫਿਰੋਜ਼ਪੁਰ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ (Bribery) ਵਿਰੋਧ ਚਲਾਈ ਮੁਹਿੰਮ ਦੌਰਾਨ ਤਹਿਸੀਲਦਾਰ ਦੇ ਰੀਡਰ ਤੇ ਕਾਨੂੰਗੋ ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਕੀਤਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਅਮਨ ਮਸੀਹ, ਰੀਡਰ ਟੂ ਤਹਿਸੀਲਦਾਰ, ਫਿਰੋਜ਼ਪੁਰ ਅਤੇ ਸੁਰਜੀਤ ਸਿੰਘ, ਸਰਕਲ ਕਾਨੂੰਗੋ, ਹਲਕਾ ਆਰਿਫਕੇ, ਫਿਰੋਜ਼ਪੁਰ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਅਧਿਆਪਕ ਤੇ ਇੱਕ ਹੋਰ ਵਿਅਕਤੀ ਚਿੱਟੇ ਸਮੇਤ ਕਾਬੂ 

ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅੰਗਰੇਜ ਸਿੰਘ ਵਾਸੀ ਪਿੰਡ ਦੁੱਲਾ ਸਿੰਘ ਵਾਲਾ, ਫਿਰੋਜਪੁਰ ਨੇ ਟੋਲ ਫਰੀ ਐਂਟੀ ਕੁਰੱਪਸਨ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਵਿੱਚ ਸ਼ਿਕਾਇਤਕਰਤਾ ਨੇ ਦੋਸ ਲਾਇਆ ਹੈ ਕਿ ਉਸ ਦੀ ਜ਼ਮੀਨ ਦਾ ਕਬਜਾ ਦਿਵਾਉਣ ਬਾਰੇ ਅਦਾਲਤੀ ਹੁਕਮਾਂ ਨੂੰ ਲਾਗੂ ਕਰਾਉਣ ਬਦਲੇ ਉਕਤ ਮੁਲਜ਼ਮ ਰੀਡਰ ਨੇ 20 ਹਜ਼ਾਰ ਰੁਪਏ ਸਬੰਧਤ ਤਹਿਸੀਲਦਾਰ ਲਈ ਅਤੇ 5 ਹਜਾਰ ਰੁਪਏ ਆਪਣੇ ਲਈ ਰਿਸ਼ਵਤ ਦੀ ਮੰਗ ਕੀਤੀ ਹੈ। ਉਸ ਨੇ ਹੋਰ ਦੋਸ ਲਾਇਆ ਕਿ ਉਕਤ ਕਾਨੂੰਗੋ ਨੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਇਸ ਕੇਸ ਵਿੱਚ ਕਬਜਾ ਵਾਰੰਟਾਂ ਨੂੰ ਤੁਰੰਤ ਲਾਗੂ ਨਹੀਂ ਕੀਤਾ ਸਗੋਂ ਦੇਰੀ ਵੀ ਕੀਤੀ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 420, 465, 466, 468, 471, 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ