ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਕੋਟਕਪੂਰਾ ਵਿਖੇ ਇੱਕ ਐਨਆਰਆਈ ਦੇ ਘਰ ’ਚ ਰਖਵਾਲੀ ਲਈ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਝਾਰਖੰਡ ਦੇ ਰਹਿਣ ਵਾਲੇ ਮਹਿੰਦਰ ਗੋਸਾਈ ਵਜੋਂ ਹੋਈ ਤੇ ਇਸ ਮਾਮਲੇ ’ਚ ਸੂਚਨਾ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਵਾਰਦਾਤ ਨੂੰ ਝਾਰਖੰਡ ਦੇ ਹੀ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਅੰਜਾਮ ਦਿੱਤਾ ਗਿਆ। Fridkot News
ਇਹ ਖਬਰ ਵੀ ਪੜ੍ਹੋ : Punjab Mock Drill: ਫਾਜ਼ਿਲਕਾ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਹੋਈ ਮੌਕ ਡਰਿਲ
ਜੋ ਕਿ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਵਿੱਚ ਸਾਬਕਾ ਸਰਪੰਚ ਰਵੀ ਮੌੜ ਨੇ ਦੱਸਿਆ ਕਿ ਉਕਤ ਮਹਿੰਦਰ ਨਾਮਕ ਵਿਅਕਤੀ ਪਿਛਲੇ ਇਕ ਸਾਲ ਤੋਂ ਉਸਦੀ ਐਨਆਰਆਈ ਭੈਣ ਦੇ ਘਰ ਬਤੌਰ ਰਖਵਾਲੀ ਰਹਿੰਦਾ ਸੀ। ਉਨ੍ਹਾ ਕਿਹਾ ਕਿ ਵਾਰਦਾਤ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ ਅਤੇ ਹੁਣ ਪੁਲਿਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਪੜਤਾਲ ਕਰ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸਦੇ ਅਧਾਰ ਤੇ ਕਾਰਵਾਈ ਕੀਤੀ ਜਾਵੇ। Fridkot News