ਸਿਵਲ ਹਸਪਤਾਲ ਵਿਖੇ ਦਰੱਖਤ ਕੱਟਣ ਦਾ ਮਾਮਲਾ ਆਇਆ ਸਾਹਮਣੇ

ਮੇਰੇ ਵੱਲੋਂ ਕੋਈ ਵੀ ਮਨਜ਼ੂਰੀ ਨਹੀਂ ਦਿੱਤੀ ਗਈ : ਐੱਸਐੱਮਓ | Civil Hospital

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸਥਾਨਕ ਸਿਵਲ ਹਸਪਤਾਲ (Civil Hospital) ਵਿਖੇ ਸੋਸ਼ਲ ਮੀਡੀਆ ਤੇ ਕੁਝ ਵਿਅਕਤੀ ਦਰੱਖਤ ਕੱਢਦੇ ਦਿਖਾਈ ਦੇ ਰਹੇ ਹਨ ਜਿਸ ਨੂੰ ਲੈ ਕੇ ਸ਼ਹਿਰ ਵਿਚ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਇਸ ਸਬੰਧੀ ਜਦੋਂ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਸੰਜੇ ਕਾਮਰਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਨੂੰ ਵੀਂ ਦਰੱਖਤ ਕੱਟਣ ਦੀ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ : ਨੇਕ ਉਪਰਾਲਾ : ਹੁਣ ਆਲੀਸ਼ਾਨ ਮਹਿਲਾਂ ਵਿੱਚ ਰਹਿਣਗੇ ਪੰਛੀ

ਸੁਨਾਮ: ਕੱਟੇ ਗਏ ਦਰਖਤ ਤੇ ਗੱਲਬਾਤ ਕਰਦੇ ਹੋਏ ਡਾਕਟਰ ਐੱਸਐੱਮਓ ਡਾ. ਸੰਜੇ ਕਾਮਰਾ।

ਉਨ੍ਹਾਂ ਕਿਹਾ ਕਿ ਜੇਕਰ ਦਰੱਖਤ ਕੱਟੇ ਗਏ ਹਨ ਤਾਂ ਇਹ ਬਹੁਤ ਮਾੜੀ ਗੱਲ ਹੈ ਇਹਨਾਂ ਦੇ ਖਿਲਾਫ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ। ਇਸ ਸਬੰਧੀ ਜਦੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਵੱਲੋਂ ਵੀ ਕੋਈ ਵੀ ਦਰੱਖਤ ਨਾ ਕੱਟਣ ਦੀ ਗੱਲ ਆਖੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here