Shubkaran : ਸ਼ੁਭਕਰਨ ਦੇ ਦੋਸ਼ੀਆਂ ਖਿਲਾਫ ਹੋਵੇ ਪਰਚਾ ਦਰਜ, ਕਿਸਾਨ ਜਥੇਬੰਦੀਆਂ ਨੇ ਸਰਕਾਰ ਦੀ ਪੇਸ਼ਕਸ਼ ਠੁਕਰਾਈ

Shubkaran

ਜਿੰਨਾ ਸਮਾਂ ਗੋਲੀ ਮਾਰਨ ਵਾਲੇ ਮੁਲਜਮਾਂ ਖਿਲਾਫ ਕਾਰਵਾਈ ਨਹੀਂ ਹੋਵੇਗੀ ਨਾ ਹੀ ਪੋਸਟਮਾਰਟਮ ਅਤੇ ਨਾ ਹੀ ਹੋਵੇਗਾ ਸਸਕਾਰ | Shubkaran

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪੰਜਾਬ ਸਰਕਾਰ ਵੱਲੋਂ ਮ੍ਰਿਤਕ ਕਿਸਾਨ ਸ਼ੁਭਕਰਨ ਦੇ ਵਾਰਸਾਂ ਲਈ ਇਕ ਕਰੋੜ ਰੁਪਇਆ ਮੁਆਵਜ਼ਾ, ਭੈਣ ਨੂੰ ਸਰਕਾਰੀ ਨੌਕਰੀ ਦੀ ਕੀਤੀ ਪੇਸ਼ਕਸ਼ ਨੂੰ ਕਿਸਾਨ ਜਥੇਬੰਦੀਆਂ ਅਤੇ ਸ਼ੁਭਕਰਨ ਦੇ ਪਿਤਾ ਵੱਲੋਂ ਠੁਕਰਾ ਦਿੱਤੀ ਹੈ। ਕਿਸਾਨ ਜਥੇਬੰਦੀਆਂ ਇਸ ਗੱਲ ਤੇ ਬਜਿੱਦ ਹਨ ਕਿ ਪਹਿਲਾਂ ਸ਼ੁਭ ਕਰਨ ਤੇ ਗੋਲੀ ਮਾਰਨ ਵਾਲੇ ਪੁਲਿਸ ਮੁਲਾਜ਼ਮਾਂ ਖਿਲਾਫ ਪਰਚਾ ਦਰਜ ਕੀਤਾ ਜਾਵੇ। ਜਿੰਨਾ ਸਮਾਂ ਇਹ ਪਰਚਾ ਦਰਜ ਨਹੀਂ ਹੋਵੇਗਾ ਨਾ ਹੀ ਉਹ ਸ਼ੁਭ ਕਰਨ ਦਾ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਸੰਸਕਾਰ ਕੀਤਾ ਜਾਵੇਗਾ। (Shubkaran)

ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਅਤੇ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਜਦੋਂ ਤੱਕ ਸ਼ੁਭਕਰਨ ਦੀ ਮੌਤ ਲਈ ਜਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਨਹੀਂ ਦਰਜ ਕੀਤਾ ਜਾਂਦਾ, ਉਦੋਂ ਤੱਕ ਅਜਿਹੀ ਕੋਈ ਵੀ ਪੇਸ਼ਕਸ਼ ਪ੍ਰਵਾਨ ਨਹੀਂ ਕੀਤੀ ਜਾਵੇਗੀ। ਆਗੂਆਂ ਨੇ ਇਸ ਦੌਰਾਨ ਕਿਹਾ ਕਿ ਸ਼ਹੀਦ ਸ਼ੁਭ ਕਰਨ ਦਾ ਮੁੱਦਾ ਯੂਕੇ ਦੀ ਪਾਰਲੀਮੈਂਟ ਵੀ ਚੁੱਕਿਆ ਗਿਆ ਹੈ ।

ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਕਿਸਾਨ ਅੰਦੋਲਨ ਦੀ ਗੱਲ ਗਈ ਹੈ ਜਿਸ ਨਾਲ ਕਿ ਮੋਦੀ ਸਰਕਾਰ ਦੇ ਜਮਹੂਰੀਅਤ ਨੂੰ ਵੱਡਾ ਧੱਕਾ ਲੱਗਿਆ ਹੈ। ਆਗੂਆਂ ਨੇ ਕਿਹਾ ਕਿ ਹਰਿਆਣਾ ਵਿੱਚ ਕਿਸਾਨਾਂ ਨੂੰ ਖੱਟਰ ਸਰਕਾਰ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਘਰਾਂ ਚੋਂ ਔਰਤਾਂ ਨੂੰ ਧਮਕਾਇਆ ਜਾ ਰਿਹਾ ਹੈ।

Also Read : 

Farmer Protest : ਕਿਸਾਨ ਅੰਦੋਲਨ ਦੌਰਾਨ ਫੌਤ ਹੋਏ ਨੌਜਵਾਨ ਲਈ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ