ਚੰਡੀਗੜ੍ਹ (ਅਸ਼ਵਨੀ ਚਾਵਲਾ)। ਪਹਿਲੀ ਨਵੰਬਰ ਨੂੰ ਪੀਏਯੂ ਲੁਧਿਆਣਾ ਵਿਖੇ ਹੋਣ ਜਾ ਰਹੀ ਮਹਾਂਡਿਬੇਟ (Debate for Punjab) ਦਾ ਨਾਂਅ ਮੁੱਖ ਮੰਤਰੀ ਨੇ ਐਕਸ (ਸਾਬਕਾ ਟਵਿੱਟਰ) ’ਤੇ ਪੋਸਟ ਕਰਕੇ ਰੱਖ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਪੋਸਟ ਕਰਦਿਆਂ ਲਿਖਿਆ ਹੈ ਕਿ ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਂਅ ਹੋਵੇਗਾ ‘‘ਮੇਂ ਪੰਜਬ ਬੋਲਦਾ ਹਾਂ’’ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ’ਚ ਰਹੀਆਂ ਆਪਣਾ ਪੱਖ ਰੱਖਣਗੀਆਂ। ਹਰਕੇ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ। ਪ੍ਰੋ. ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ… ਪੰਜਾਬ ਨੂੰ ਖੁੱਲ੍ਹਾ ਸੱਦਾ ‘‘ਪੰਜਾਬ ਮੰਗਦਾ ਜਵਾਬ’’
ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ
“ਪੰਜਾਬ ਮੰਗਦਾ ਜਵਾਬ”— Bhagwant Mann (@BhagwantMann) October 26, 2023
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ ਤੱਕ ਸੱਤਾ ’ਚ ਰਹੀਆਂ ਸਿਆਸੀ ਪਾਰਟੀਆਂ ਤੋਂ ਪੰਜਾਬ ਲਈ ਕੀਤੇ ਗਏ ਕੰਮ ਦਾ ਜਵਾਬ ਮੰਗਿਆ ਹੈ। ਮੁੱਖ ਮੰਤਰੀ ਮਾਨ ਲਗਾਤਾਰ ਕਹਿੰਦੇ ਆ ਰਹੇ ਹਨ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਹੁਣ ਤੱਕ ਪੰਜਾਬ ਦੀ ਸੱਤਾ ਨੂੰ ਹਾਸਲ ਕਰਕੇ ਉਸ ’ਤੇ ਕਬਜ਼ਾ ਕਰਕੇ ਪੰਜਾਬ ਨੂੰ ਲੁੱਟਿਆ ਹੈ। ਹੁਣ ਦੇਖਣਾ ਹੋਵੇਗਾ ਕਿ ਪਹਿਲੀ ਨੰਬਰ ਨੂੰ ਹੋਣ ਵਾਲੀ ਡਿਬੇਟ ਦਾ ਕੀ ਮਾਹੌਲ ਹੋਵੇਗਾ।