ਪੈਨਸ਼ਨਰਜ਼ਾਂ ਵੱਲੋਂ ਪਟਿਆਲਾ ਵਿਖੇ ਧਰਨਾ ਲਾ ਕੇ ਦਿੱਤਾ ਮੰਗ ਪੱਤਰ

Pensioners Protesting
 ਪਟਿਆਲਾ : ਮੰਗ ਪੱਤਰ ਸੌਂਪਦੇ ਹੋਏ ਪੈਸ਼ਨਰਜ਼

(ਸੱਚ ਕਹੂੰ ਨਿਊਜ਼) ਪਟਿਆਲਾ। ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਅੱਗੇ ਧਨਵੰਤ ਸਿੰਘ ਭੱਠਲ, ਗੁਰਦੀਪ ਸਿੰਘ ਵਾਲੀਆ ਅਤੇ ਸੁਖਵਿੰਦਰ ਸਿੰਘ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ ਅਤੇ ਵਧੀਕ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। (Pensioners Protesting) ਪੈਨਸ਼ਨ ਦੀਆਂ ਮੰਗਾਂ ਜਨਵਰੀ 2016 ਤੋਂ ਪਹਿਲਾਂ ਰਿਟਾਇਰ ਹੋਏ ਪੈਨਸ਼ਨਰਾਂ ਨੂੰ 2.59 ਦਾ ਫੈਕਟਰ ਦੇਣਾ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਇਆ ਜਾਰੀ ਕਰਨਾ, ਫਿਕਸ ਮੈਡੀਕਲ ਭੱਤਾ 2000 ਰੁਪਏ ਕਰਨਾ, 5.1 ਏ ਅਨੁਸਾਰ ਨੌਸ਼ਨਲ ਆਧਾਰ ਤੇ ਪੈਨਸ਼ਨ ਫਿਕਸ ਕਰਨਾ, ਪਾਵਰਕਾਮ ਪੈਨਸ਼ਨਰਜ਼ ਨੂੰ ਯੂਨਿਟਾਂ ਵਿੱਚ ਰਿਆਇਤ ਦੇਣੀ ਆਦਿ ਮੰਗਾਂ ਨਾ ਮੰਨਣ ਕਾਰਨ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ : ਕਿਸਾਨ ਦੇ ਲੱਖਾਂ ਰੁਪਏ ਦੇ ਤੂੜੀ ਦੇ 23 ਕੁੱਪ ਅੱਗ ਨਾਲ ਸੜੇ

ਇਹ ਰੋਸ ਪ੍ਰਦਰਸ਼ਨ ਪੰਜਾਬ ਦੇ ਸਾਰੇ ਜ਼ਿਲ੍ਹਿਆ ਵਿੱਚ ਕੀਤਾ ਗਿਆ ਹੈ। ਧਰਨੇ ਵਿੱਚ ਕੱਲ ਪਾਵਰਕਾਮ ਦੇ ਦਫਤਰ ਅੱਗੇ ਕਿਸਾਨਾਂ ਤੇ ਕੀਤੇ ਤਸੱਦਦ ਦੀ ਨਿਖੇਧੀ ਕੀਤੀ ਗਈ। ਧਨਵੰਤ ਸਿੰਘ ਭੱਠਲ ਨੇ ਦੱਸਿਆ (Pensioners Protesting) ਕਿ ਪੰਜਾਬ ਦੇ ਸਮੂੰਹ ਪੈਨਸ਼ਨਰ ਜਿਨ੍ਹਾਂ ਦੀ ਗਿਣਤੀ 3 ਲੱਖ ਪੰਜਾਹ ਹਜਾਰ ਤੋਂ ਉਪਰ ਹੈ, ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਜੁਲਾਈ ਵਿੱਚ ਸੂਬਾ ਪੱਧਰੀ ਕਾਨਫਰੰਸ ਕੀਤੀ ਜਾਵੇਗੀ ਅਤੇ ਸੰਘਰਸ਼ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਜਸਵੰਤ ਸਿੰਘ ਕਾਹਲੋਂ, ਜਗਜੀਤ ਸਿੰਘ ਦੁਆ, ਸਤਪਾਲ ਰਾਹੀ, ਗੁਰਮੀਤ ਸਿੰਘ ਟਿਵਾਣਾ, ਪਰਮਜੀਤ ਸਿੰਘ ਮਾਗੋ, ਸੰਤ ਰਾਮ ਚੀਮਾ, ਕ੍ਰਿਸ਼ਨ ਦੇਵ ਅਤੇ ਰਾਮ ਚੰਦ ਬਖਸ਼ੀਵਾਲਾ ਮੌਜੂਦ ਸਨ।